Home National ਪੰਜਾਬ ਦੇ ਰੋਸ ਮਗਰੋਂ ਕੇਂਦਰ ਸਰਕਾਰ ਝੁਕੀ,

ਪੰਜਾਬ ਦੇ ਰੋਸ ਮਗਰੋਂ ਕੇਂਦਰ ਸਰਕਾਰ ਝੁਕੀ,

ਚੰਡੀਗੜ੍ਹ ਦੇ ਪੁਲਿਸ ਅਧਿਕਾਰੀਆਂ ਦੀ ਨਿਯੁਕਤੀ ਸਬੰਧੀ ਜਾਰੀ ਕੀਤਾ ਨਵਾਂ ਨੋਟੀਫ਼ਿਕੇਸ਼ਨ ਰੱਦ

377
SHARE

ਨਵੀਂ ਦਿੱਲੀ (ਬਿਊਰੋ) ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਚੰਡੀਗੜ੍ਹ ਦੇ ਪੁਲਿਸ ਅਧਿਕਾਰੀਆਂ ਸਬੰਧੀ 25 ਸਤੰਬਰ ਨੂੰ ਜਾਰੀ ਕੀਤਾ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ ਹੈ. ਇਥੇ ਇਹ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਬੀਜੇਪੀ ਸਰਕਾਰ ਉੱਪਰ ਇਸ ਨੋਟੀਫ਼ਿਕੇਸ਼ਨ ਨੂੰ ਵਾਪਸ ਲੈਣ ਲਈ ਭਾਰੀ ਦਬਾਅ ਬਣਾਇਆ ਜਾ ਰਿਹਾ ਸੀ. ਅਸਲ ਵਿੱਚ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ਦੇ ਨਾਲ-ਨਾਲ ਦੇਸ਼ ਦੇ ਸੱਤ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਪੁਲਿਸ ਕਾਡਰਾਂ ਨੂੰ ਇੱਕ ਕਰ ਦਿੱਤਾ ਸੀ, ਜਿਸ ਦਾ ਪੰਜਾਬ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ.
ਕੇਂਦਰ ਸਰਕਾਰ ਦਾ ਮਕਸਦ ਇਸ ਨੋਟੀਫਿਕੇਸ੍ਹਨ ਰਾਹੀਂ ਚੰਡੀਗੜ੍ਹ ਪੁਲਿਸ ਵਿੱਚ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਯੁਕਤੀ ਵੀ ਆਈ.ਪੀ.ਐਸ (ਡੀ.ਏ.ਐਨ) ਸ਼੍ਰੇਣੀ ਵਿੱਚੋਂ ਕਰਨਾ ਸੀ, ਜਿਸ ਨੂੰ ਹੁਣ ਫਿਲਹਾਲ ਅਗਲੇ ਹੁਕਮਾਂ ਤੱਕ ਟਾਲ਼ ਦਿੱਤਾ ਗਿਆ ਹੈ. ਸਿੱਧੂ ਕੇਂਦਰ ਦਾ ਇਹ ਕਦਮ ‘ਪੰਜਾਬ ਰੀਆਰਗੇਨਾਈਜ਼ੇਸ਼ਨ ਐਕਟ, 1996’ ਤੇ ਰਾਜੀਵ-ਲੌਂਗੋਵਾਲ ਸਮਝੌਤੇ ਦੀ ਉਲੰਘਣਾ ਹੈ।ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਕੇਂਦਰ ਦੇ ਇਸ ਕਦਮ ਨੂੰ ਪੰਜਾਬ ਤੇ ਹਰਿਆਣਾ ਦੇ ਹੱਕਾਂ ਉਤੇ ਡਾਕਾ ਕਰਾਰ ਦਿੱਤਾ ਸੀ.
ਹੁਣ ਕੇਂਦਰ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਉੱਪਰ ਰੋਕ ਲਾਉਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਤੋਂ 60:40 ਦੇ ਅਨੁਪਾਤ ਨਾਲ ਅਧਿਕਾਰੀਆਂ ਦੀ ਭਰਤੀ ਤੇ ਨਿਯੁਕਤੀ ਕੀਤੇ ਜਾਣ ਦਾ ਰਾਹ ਖੁੱਲ੍ਹ ਗਿਆ ਹੈ।