Home Faridkot ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ...

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗਣਤੰਤਰ ਦਿਵਸ ਮੌਕੇ ਨਹਿਰੂ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

ਦੇਸ਼ ਦੀ ਏਕਤਾ, ਅਖੰਡਤਾ, ਵਿਕਾਸ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਾਂਝੇ ਯਤਨਾਂ ਦੀ ਲੋੜ-ਸਾਧੂ ਸਿੰਘ ਧਰਮਸੋਤ

105
SHARE

ਫਰੀਦਕੋਟ (ਡਿੰਪੀ ਸੰਧੂ) ਦੇਸ਼ ਦੀ ਏਕਤਾ, ਅਖੰਡਤਾ, ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਾਰੇ ਦੇਸ਼ ਵਾਸੀਆਂ ਨੂੰ ਇਕਜੁੱਟ ਹੋ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਜਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਅਤੇ ਰਾਸ਼ਟਰੀ ਝੰਡਾਂ ਲਹਿਰਾਉਣ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ ਅਤੇ ਬੀ.ਐਸ.ਐਫ.,ਪੰਜਾਬ ਪੁਲਿਸ, ਹੋਮ ਗਾਰਡ ਆਦਿ ਦੀਆਂ ਟੁੱਕੜੀਆਂ ਤੋਂ ਸਲਾਮੀ ਵੀ ਲਈ । ਇਸ ਮੌਕੇ ਡਿਪਟੀ ਕਮਿਸ਼ਸਨਰ ਸ੍ਰੀ ਰਾਜੀਵ ਪਰਾਸ਼ਰ, ਆਈ.ਏ.ਐਸ ਅਤੇ ਐਸ.ਪੀ.ਐੱਚ ਮੈਡਮ ਗੁਰਮੀਤ ਕੌਰ ਵੀ ਉਨ੍ਹਾਂ ਦੇ ਨਾਲ ਸਨ।

ਜਿਲ੍ਹਾ ਪੱਧਰੀ ਗਣਤੰਤਰਤਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ: ਸਾਧੂ ਸਿੰਘ ਧਰਮਸੋਤ ਨੇ ਦੇਸ਼ ਦੀ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲੈਣ ਵਾਲੇ ਸਮੂਹ ਸੁਤੰਤਰਤਾ, ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਨੂੰ 15 ਅਗਸਤ 1947 ਨੂੰ ਡਾ. ਭੀਮ ਰਾਓ ਅੰਬੇਦਕਰ ਵੱਲੋਂ ਲਿਖਤ ਸੰਵਿਧਾਨ ਦਿੱਤਾ ਗਿਆ ਜਿਸ ਨੇ ਕਿ ਪੂਰੇ ਦੇਸ਼ ਨੂੰ ਮਾਲਾ ਦੇ ਮਣਕਿਆਂ ਵਾਂਗ ਪਰੋ ਦਿੱਤਾ । ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੇ ਮਨੁੱਖਤਾਂ ਨੂੰ ਅਧਿਆਤਮਕ, ਧਾਰਮਿਕ, ਸਮਾਜਿਕ ਗਿਆਨ ਅਤੇ ਪਿਆਰ ਮੁਹੱਬਤ ਤੋਂ ਇਲਾਵਾ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਵੀ ਘਰ ਘਰ ਪਹੁੰਚਾਉਣ ਦੀ ਲੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਵਸਨੀਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਰਾਜ ਦੇ ਸਰਬ ਪੱਖੀ ਵਿਕਾਸ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦਾ ਇਕੋ ਇਕ ਮਕਸਦ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ ।ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਦੇ ਕੇ ਪੂਰੇ ਦੇਸ਼ ਵਿੱਚ ਮਿਸਾਲ ਪੈਦਾ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਰਾਜ ਦੇ ਲੱਖਾਂ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ ਲਈ ਰਾਜ ਵਿੱਚ 5.5 ਲੱਖ ਬੱਡੀ ਗਰੁੱਪ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਦੀ ਰੋਕਥਾਮ ਤੋਂ ਇਲਾਵਾ ਮਰੀਜ਼ਾਂ ਦੇ ਇਲਾਜ ਲਈ 105 ਓਟ ਕਲੀਨਿਕਾਂ ਦੀ ਸ਼ੁਰੂਆਤ ਕਰਕੇ 60 ਹਜ਼ਾਰ ਵਿਅਕਤੀਆਂ ਨੂੰ ਹੁਣ ਤੱਕ ਨਸ਼ਾ ਮੁਕਤ ਕੀਤਾ ਗਿਆ ਹੈ । ਉਨ੍ਹਾਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਬ ਪੱਖੀ ਵਿਕਾਸ ਤੇ ਲੋਕਾਂ ਨੂੰ ਚਲਾਈਆਂ ਗਈਆਂ ਭਲਾਈ ਸਕੀਮਾਂ ਦੀ ਵੀ ਵਿਸ਼ੇਸ਼ ਜਾਣਕਾਰੀ ਦਿੱਤੀ। ਮੁੱਖ ਮਹਿਮਾਨ ਜੀ ਵੱਲੋਂ ਇਸ ਮੌਕੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ, ਅਧਿਕਾਰੀਆਂ, ਕਰਮਚਾਰੀਆਂ ਤੇ ਜਿਲ੍ਹੇ ਦੇ ਵਸਨੀਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵੱਖ ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਂ ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਪੁਲਿਸ ਅਤੇ ਸਕੂਲਾਂ ਦੇ ਬੈਂਡ ਵੱਲੋਂ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁੰਨਾਂ ਵਜਾਈਆਂ ਗਈਆਂ । ਪਰੇਡ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਐਂਡ ਗਾਈਡ ਦੀਆਂ ਟੁੱਕੜੀਆਂ ਵੱਲੋਂ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਕੀਤਾ ਗਿਆ । ਇਸ ਮੌਕੇ 51 ਸਕੂਲੀ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਮੁਫਤ ਸਾਈਕਲ ਪ੍ਰਦਾਨ ਕੀਤੇ ਗਏ । ਵੱਖ ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ ।

ਇਸ ਮੌਕੇ ਸ: ਸੰਦੀਪ ਸਿੰਘ ਸੰਨੀ ਬਰਾੜ ਓ.ਐਸ.ਡੀ. ਮੁੱਖ ਮੰਤਰੀ ਪੰਜਾਬ, ਸ:ਅਜੇਪਾਲ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਸਾਬਕਾ ਮੰਤਰੀ ਓਪਿੰਦਰ ਸ਼ਰਮਾ, ਜਿਲ੍ਹਾ ਅਤੇ ਸੈਸ਼ਨ ਜੱਜ ਹਰਪਾਲ ਸਿੰਘ, ਸ: ਗੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮ. ਪਰਮਦੀਪ ਸਿੰਘ, ਜਿਲ੍ਹਾ ਸਿੱਖਿਆ ਅਫਸਰ, ਮੈਡਮ ਬਲਜੀਤ ਕੌਰ, ਸ: ਜਸਬੀਰ ਸਿੰਘ ਜੱਸੀ ਜਿਲ੍ਹਾ ਗਾਈਡੈਂਸ ਕੌਂਸਲਰ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਾਹਲ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਰਿੰਦਰ ਕੁਮਾਰ ਗੁਪਤਾ, ਸ: ਮੋਹਨਜੀਤ ਸਿੰਘ ਸਿੱਧੂ,ਰਣਜੀਤ ਸਿੰਘ ਬਰਾੜ ਅਤੇ ਸੁਰਜੀਤ ਸਿੰਘ ਢਿੱਲੋ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।