Home Faridkot ਕੈਬਨਿਟ ਮੰਤਰੀ ਸ ਸਾਧੂ ਸਿੰਘ ਧਰਮਸੋਤ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ...

ਕੈਬਨਿਟ ਮੰਤਰੀ ਸ ਸਾਧੂ ਸਿੰਘ ਧਰਮਸੋਤ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਉਦਘਾਟਨ

ਪਿੰਡ ਗੋਲੇਵਾਲਾ ਵਿਖੇ ਜਨਤਕ ਪਾਰਕ ਅਤੇ ਜਿੰਮ ਨੂੰ ਲੋਕ ਅਰਪਿਤ ਕੀਤਾ

64
SHARE

ਫਰੀਦਕੋਟ (ਡਿੰਪੀ ਸੰਧੂ) ਪੰਜਾਬ ਦੇ ਕੈਬਨਿਟ ਮੰਤਰੀ ਸ ਸਾਧੂ ਸਿੰਘ ਧਰਮਸੋਤ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਉਪਰੰਤ ਇਥੋਂ ਦੇ ਰੈਡ ਕਰਾਸ ਭਵਨ ਵਿਖੇ ਬਣੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਰਾਜੀਵ ਪਰਾਸ਼ਰ ਡਿਪਟੀ ਕਮਿਸ਼ਨਰ , ਸ੍ਰੀ ਸੰਦੀਪ ਸਿੰਘ ਸੰਨੀ ਬਰਾੜ ਓ ਐਸ ਡੀ ਮੁੱਖ ਮੰਤਰੀ ਪੰਜਾਬ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ ਗੁਰਜੀਤ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਅਜੇ ਪਾਲ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਸ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਰਾਜ ਦੇ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਤੋਂ ਇਲਾਵਾ ਉਨ੍ਹਾਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ, ਬੈਂਕ ਕਰਜ਼ਿਆਂ ਅਤੇ ਹੋਰ ਕਿੱਤਾ ਮੁਖੀ ਕੋਰਸਾਂ ਦੀ ਟ੍ਰੇਨਿੰਗ ਦੇਣ ਦਾ ਕੰਮ ਕਰ ਰਹੀ ਹੈ ਅਤੇ ਪੂਰੇ ਰਾਜ ਵਿਚ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਊਰੋ ਦੀ ਸਥਾਪਤੀ ਤੇ ਕਰੀਬ 40 ਲੱਖ ਰੁਪਏ ਦਾ ਖਰਚ ਕੀਤਾ ਗਿਆ ਹੈ ਅਤੇ ਇਥੇ ਵੱਖ ਵੱਖ ਵਿਭਾਗਾਂ, ਅਦਾਰਿਆਂ, ਬੈਕਾਂ ਆਦਿ ਦੇ ਦਫਤਰ ਸਥਾਪਿਤ ਕੀਤੇ ਗਏ ਹਨ ਜਿਥੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ, ਅਗਵਾਈ ਅਤੇ ਬੈਂਕ ਕਰਜ਼ੇ ਆਦਿ ਸਬੰਧੀ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਊਰੋ ਵਿਚ ਆ ਕੇ ਆਪਣਾ ਕੰਮ ਧੰਦਾ ਸ਼ੁਰੂ ਕਰਨ ਅਤੇ ਸਰਕਾਰੀ ਨੌਕਰੀਆਂ ਸਬੰਧੀ ਜਾਣਕਾਰੀ ਲਈ ਸੰਪਰਕ ਕਰਨ।

ਇਸ ਉਪਰੰਤ ਸ ਸਾਧੂ ਸਿੰਘ ਧਰਮਸੋਤ ਵੱਲੋਂ ਪਿੰਡ ਗੋਲੇਵਾਲਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਮਗਨਰੇਗਾ ਸਕੀਮ ਤਹਿਤ ਬਣਾਏ ਗਏ ਜਨਤਕ ਪਾਰਕ ਅਤੇ ਜਿੰਮ ਨੂੰ ਵੀ ਲੋਕ ਅਰਪਣ ਕੀਤਾ ਅਤੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਪਾਸੇ ਪੂਰੀ ਲਗਨ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਐਸ ਡੀ ਐਮ ਸ ਪਰਮਦੀਪ ਸਿੰਘ, ਸਿੰਘ, ਡੀ.ਡੀ.ਪੀ.ਓ. ਮੈਡਮ ਬਲਜੀਤ ਕੌਰ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਰਿੰਦਰ ਕੁਮਾਰ ਗੁਪਤਾ, ਸ: ਮੋਹਨਜੀਤ ਸਿੰਘ ਸਿੱਧੂ,ਰਣਜੀਤ ਸਿੰਘ ਬਰਾੜ ਅਤੇ ਸੁਰਜੀਤ ਸਿੰਘ ਢਿੱਲੋ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।