Home Faridkot ਹੋਟਲ, ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਵਧੀਕ ਜ਼ਿਲਾ ਮੈਜਿਸਟ੍ਰੇਟ

ਹੋਟਲ, ਰੈਸਟੋਰੈਂਟ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ- ਵਧੀਕ ਜ਼ਿਲਾ ਮੈਜਿਸਟ੍ਰੇਟ

166
SHARE

ਫਰੀਦਕੋਟ (ਡਿੰਪੀ ਸੰਧੂ) ਵਧੀਕ ਜਿਲਾ ਮੈਜਿਸਟ੍ਰੇਟ ਫਰੀਦਕੋਟ ਸ: ਗੁਰਜੀਤ ਸਿੰਘ, ਪੀ.ਸੀ.ਐਸ., ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ‘ਚ ਜੋ ਵੀ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਹਨ, ਉਹ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲਾ ਨਗਰ ਯੋਜਨਾਕਾਰ, ਸਬੰਧਤ ਉਪ ਮੰਡਲ ਮੈਜਿਸਟ੍ਰੇਟ/ ਨਗਰ ਕੌਂਸਲਾਂ ਅਤੇ ਫਾਇਰ ਅਫਸਰਾਂ ਆਦਿ ਤੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ। ਇਸ ਖਬਰ ਪ੍ਰਕਾਸ਼ਤ ਹੋਣ ਤੋਂ 15 ਦਿਨ ਦੇ ਅੰਦਰ ਅੰਦਰ ਸਮਰੱਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫੈਸਲਾ ਲਿਆ ਜਾ ਸਕੇ। ਉਨਾਂ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਸਰਟੀਫਿਕੇਟ ਨਾ ਲੈਣ ਦੀ ਸੂਰਤ ‘ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ ਸਮੇਂ ਤੇ ਸਲਾਨਾ ਨਿਰੀਖਣ ਕਰਵਾਇਆ ਜਾਵੇਗਾ। ਹੁਕਮਾਂ ਅਨੁਸਾਰ ਚੱਲ ਰਹੇ ਜਾਂ ਨਵੇਂ ਬਣਾਏ ਜਾ ਰਹੇ ਹੋਟਲ, ਰੈਸਟੋਰੈਂਟ ਵਿੱਚ ਕਈ ਤਰਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਜਨਤਾ ਲਈ ਖਤਰੇ ਦਾ ਕਾਰਣ ਬਣ ਜਾਂਦੀਆਂ ਹਨ ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।