Home Punjab ਸੁਖਬੀਰ ਅੱਜ ਵੀ ਨਹੀਂ ਹੋਏ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ...

ਸੁਖਬੀਰ ਅੱਜ ਵੀ ਨਹੀਂ ਹੋਏ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼,

ਪੰਦਰਾਂ ਦਿਨਾਂ ਦਾ ਸਮਾਂ ਵੀ ਹੋਇਆ ਪੂਰਾ

122
SHARE

ਚੰਡੀਗੜ੍ਹ (ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੇਸ਼ੱਕ ਚੰਡੀਗੜ੍ਹ ‘ਚ ਹਨ ਪਰ ਇਸ ਦੇ ਬਾਵਜੂਦ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਸਾਹਮਣੇ ਪੇਸ਼ ਹੋਣ ਦਾ ਉਨ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੈ. ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਖਿਲਾਫ ਗਲਤ ਤੇ ਮਰਿਆਦਾ ਤੋਂ ਬਾਹਰਲੇ ਸ਼ਬਦਾਂ ਦੀ ਵਰਤੋਂ ਕੀਤੀ ਸੀ ਜਿਸ ਤੇ ਇਹ ਮਾਮਲਾ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਪਹੁੰਚਿਆ ਸੀ.
ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਸੀ ਅਤੇ ਸੁਖਬੀਰ ਬਾਦਲ ਤੋਂ 6 ਫਰਵਰੀ ਤੱਕ ਜਵਾਬ ਤਲਬ ਕੀਤਾ ਸੀ. ਅੱਜ 15 ਦਿਨਾਂ ਦਾ ਸਮਾਂ ਪੂਰਾ ਹੋ ਗਿਆ ਹੈ ਅਤੇ ਸੁਖਬੀਰ ਅੱਜ ਅਕਾਲੀ ਦਲ-ਭਾਜਪਾ ਦੀ ਤਾਲਮੇਲ ਕਮੇਟੀ ਦੀ ਬੈਠਕ ‘ਚ ਮੌਜੂਦ ਵੀ ਰਹਿਣਗੇ ਪਰ ਸੁਖਬੀਰ ਦਾ ਕਮੇਟੀ ਸਾਹਮਣੇ ਪੇਸ਼ ਹੋਣ ਦਾ ਕੋਈ ਪ੍ਰੋਗ੍ਰਾਮ ਨਹੀਂ ਹੈ.