Home Punjab ਨਵੇਂ ਚੁਣੇ ਡੀ.ਜੀ.ਪੀ. ਦਿਨਕਰ ਗੁਪਤਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ,

ਨਵੇਂ ਚੁਣੇ ਡੀ.ਜੀ.ਪੀ. ਦਿਨਕਰ ਗੁਪਤਾ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ,

ਗੁਰੂ ਨਗਰੀ 'ਚ ਟ੍ਰੈਫਿਕ ਦੀ ਸਮੱਸਿਆ ਹੱਲ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ-ਦਿਨਕਰ ਗੁਪਤਾ

39
SHARE

ਅੰਮ੍ਰਿਤਸਰ (ਬਿਊਰੋ) ਪੰਜਾਬ ਦੇ ਨਵੇਂ ਡੀ.ਜੀ.ਪੀ. ਸ਼੍ਰੀ ਦਿਨਕਰ ਗੁਪਤਾ ਆਪਣਾ ਅਹੁਦਾ ਸੰਭਾਲਣ ਉਪਰੰਤ ਅੱਜ ਪਹਿਲੀ ਵਾਰ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ.

ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ. ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੀ ਸੁੱਖ ਸਾਂਤੀ ਲਈ ਅਰਦਾਸ ਕਰਨ ਆਏ ਹਨ, ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਵਿਚ ਦੇਸ਼ ਵਿਦੇਸ਼ ਤੋਂ ਸੰਗਤ ਆਉਂਦੀ ਹੈ ਇਸ ਲਈ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦੇ ਹੋਏ ਇਸ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ.

ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮਿਹਰ ਨਾਲ ਉਨ੍ਹਾਂ ਨੂੰ ਇਹ ਸੇਵਾ ਦਾ ਮੌਕਾ ਮਿਲਿਆ ਹੈ. ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿੱਚ ਟੂਰਿਸਟ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ. ਇਸ ਉਤੇ ਪਿਛਲੇ ਕਾਫੀ ਸਮੇਂ ਤੋਂ ਕੰਮ ਚੱਲ ਰਿਹਾ ਹੈ ਤੇ ਹੁਣ ਇਹ ਯੋਜਨਾ ਅੰਤਿਮ ਪੜਾਅ ਉਤੇ ਹੈ. ਇਸ ਦੇ ਨਾਲ ਹੀ ਉਨ੍ਹਾਂ ਨੇ ਬੇ-ਅਦਬੀ ਕਾਂਡ ਸਬੰਧੀ ਬੋਲਦਿਆਂ ਕਿਹਾ ਕਿ ਐੱਸ.ਆਈ.ਟੀ. ਨੇ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਬਾਕੀ ਦੋਸ਼ੀ ਵੀ ਸਲਾਖਾਂ ਦੇ ਪਿੱਛੇ ਹੋਣਗੇ. ਉਨ੍ਹਾਂ ਕਿਹਾ ਕਿ ਬੇ-ਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਉਣ ਵਾਲੇ ਸਮੇਂ ‘ਚ ਹਰ ਥਾਂ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ.