Home Punjab ਕੈਪਟਨ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਹਿੰਸਕ ਝੜਪਾਂ,

ਕੈਪਟਨ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਹਿੰਸਕ ਝੜਪਾਂ,

ਦਰਜ਼ਨ ਤੋਂ ਜਿਆਦਾ ਅਧਿਆਪਕ ਤੇ ਪੁਲਿਸ ਮੁਲਾਜਮ ਫੱਟੜ

34
SHARE

ਪਟਿਆਲਾ (ਬਿਊਰੋ) ਕੈਪਟਨ ਦੇ ਮਹਿਲਾਂ ਵੱਲ ਮਾਰਚ ਦੀ ਕੋਸ਼ਿਸ਼ ਕਰ ਰਹੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਝੜਪਾਂ ਦੀ ਖਬਰ ਹੈ. ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਅਤੇ ਲਾਠੀਚਾਰਜ ਵੀ ਕੀਤਾ ਗਿਆ ਇਸ ਦੌਰਾਨ ਦਰਜ਼ਨ ਦੇ ਲੱਗਭਗ ਅਧਿਆਪਕ ਅਤੇ ਪੁਲਿਸ ਮੁਲਾਜਮ ਜਖਮੀਂ ਹੋਏ ਹਨ. ਜਿਕਰਯੋਗ ਐ ਕਿ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨਾਂ ਮੰਨੇ ਜਾਣ ਦੇ ਖਿਲਾਫ਼ ਮੁੱਖ ਮੰਤਰੀ ਪੰਜਾਬ ਦੇ ਜੱਦੀ ਸ਼ਹਿਰ ਪਟਿਆਲਾ ਵਿੱਚ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਅੱਜ ਉਹ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ. ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਸਰਕਾਰ ਉੱਤੇ ਦੋਸ਼ ਲਾਇਆ ਗਿਆ ਹੈ ਕਿ ਕਾਂਗਰਸ ਸਰਕਾਰ ਦੇ ਦੋ ਸਾਲ ਬੀਤਣ ਦੇ ਬਾਵਜੂਦ ਅਧਿਆਪਕ ਦੇ ਮਸਲੇ ਹੱਲ ਨਹੀਂ ਕੀਤੇ ਗਏ.
ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ਦੀ ਕਟੌਤੀ, ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ਉੱਤੇ ਵਿਭਾਗ ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਉੱਤੇ ਸਖਤੀ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਜਾਰੀ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ. ਅਧਿਆਪਕਾਂ ‘ਚ ਇਹ ਵੀ ਰੋਸ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਹੀਂ ਕੀਤੀ ਗਈ. ਦੂਜੇ ਪਾਸੇ ਅੱਜ ਬਸੰਤੀ ਪੰਚਮੀ ਦੇ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ.