Home Faridkot ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ, ਫ਼ਰੀਦਕੋਟ ਦੇ ਵਿਦਿਆਰਥੀਆਂ ਵੱਲੋ ਪੁਲਵਾਮਾ ਦੇ...

ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ, ਫ਼ਰੀਦਕੋਟ ਦੇ ਵਿਦਿਆਰਥੀਆਂ ਵੱਲੋ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਜਲੀ

180
SHARE

ਫਰੀਦਕੋਟ (ਡਿੰਪੀ ਸੰਧੂ) ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ, ਫ਼ਰਦੀਕੋਟ ਦੇ ਬੀH ਐੱਡH ਦੇ ਵਿਦਿਆਰਥੀਆਂ ਵੱਲੋਂ ਪੁਲਾਵਾਮਾ (ਜੰਮੂ ਕਸ਼ਮੀਰ) ਵਿੱਚ ਆਤੰਕਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ਼ ਦੇ ਜਵਾਨਾਂ ਨੂੰ ਸੇਜਲ ਅੱਖਾਂ ਨਾਲ ਨਿੱਘੀ ਸ਼ਰਧਜ਼ਾਲੀ ਦਿੰਦਿਆ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਮੌਨ ਧਾਰਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਪੁਨੀਤ ਇੰਦਰ ਬਾਵਾ ਨੇ ਵਿਦਿਆਰਥੀਆਂ ਨੂੰ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਸਖ਼ਤ ਡਿਊਟੀ ਬਾਰੇ ਦੱਸਦਿਆ ਕਿਹਾ ਕਿ ਸਾਨੂੰ ਸਦਾ ਹੀ ਆਪਣੇ ਬਹਾਦਰ ਜਵਾਨਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਜੋ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੇ ਦੇਸ਼ ਦੀ ਸੇਵਾ ਲਈ ਤਨ-ਮਨ ਨਾਲ ਤਿਆਰ ਰਹਿੰਦੇ ਹਨ। ਇਸ ਉਪਰੰਤ ਕਾਲਜ ਡਾਇਰੈਕਟਰ ਮੈਡਮ ਸ਼ਾਲਿਨੀ ਬਾਵਾ ਨੇ ਵੀ ਵਿਦਿਆਰਥੀਆਂ ਨੂੰ ਫੌਜੀ ਜਵਾਨਾਂ ਦੇ ਜੀਵਨ ਤੋ ਸੇਧ ਲੈਣ ਦੀ ਪ੍ਰੇਰਨਾ ਦਿੰਦਿਆ ਕਿਹਾ ਕਿ ਜਿਸ ਤਰ੍ਹਾਂ ਫ਼ੌਜੀ ਜਵਾਨਾਂ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੰਦਿਆ ਕਿਹਾ ਕਿ ਜਿਸ ਤਰ੍ਹਾਂ ਫ਼ੌਜੀ ਜਵਾਨ ਅਨੁਸ਼ਾਸਨ ਵਿੱਚ ਰਹਿੰਦੀਆਂ ਪੂਰੀ ਤਨਦੇਹੀ ਨਾਲ ਆਪਣਾ ਫਰਜ ਨਿਭਾਉਦੇ ਹਨ ਉਸੇ ਤਰ੍ਹਾਂ ਸਾਨੂੰ ਵੀ ਅਨੁਸਾਸਨ ਵਿਚ ਰਹਿਕੇ ਸਦਾ ਆਪਣੇ ਦੇਸ਼ ਦੀ ਸੇਵਾ ਲਈ ਤਤਪਰ ਰਹਿਣਾ ਚਾਹੀਦਾ ਹੈ। ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹਵੇਗੀ। ਕਿ ਅਸੀ ਸ਼ਹੀਦਾਂ ਦੁਆਰਾ ਦਿੱਤੇ ਜੀਵਨ ਤੇ ਬਲੀਦਾਨ ਨੇ ਸਦਾ ਯਾਦ ਰੱਖੀਏ। ਇਸ ਮੌਕੇ ਤੇ ਪ੍ਰਿੰਸੀਪਲ ਸਾਹਿਬ ਤੇ ਸਮੂਹ ਸਟਾਫ਼ ਵੱਲੋਂ ਸੀ.ਆਰ.ਪੀ.ਐਫ ਦੇ ਸ਼ਹੀਦ ਹੋਏ ਜਵਾਨਾਂ ਦੇ ਪ੍ਰੀਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਗਈ।