Home Faridkot ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਤਹਿਤ 5 ਏਕੜ ਤੋਂ ਘੱਟ ਜ਼ਮੀਨ...

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਤਹਿਤ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਮਿਲਣਗੇ 6 ਹਜ਼ਾਰ ਰੁਪਏ ਸਲਾਨਾ- ਡੀ.ਸੀ

ਤਿੰਨ ਕਿਸ਼ਤਾਂ 'ਚ ਸਿੱਧੀ ਕਿਸਾਨ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ ਰਾਸ਼ੀ

155
SHARE

ਫਰੀਦਕੋਟ (ਡਿੰਪੀ ਸੰਧੂ) ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਚਲਾਈ ਜਾ ਰਹੀ ਹੈ। ਇਸ ਸਕੀਮ ਤਹਿਤ 5 ਜਾਂ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਸਲਾਨਾ ਦਿੱਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ ਨੇ ਦਿੱਤੀ।
ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ 6 ਹਜ਼ਾਰ ਰੁਪਏ ਦੀ ਰਾਸ਼ੀ ਤਿੰਨ ਕਿਸ਼ਤਾਂ ‘ਚ ਦਿੱਤੀ ਜਾਵੇਗੀ ਜੋ ਕਿ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਸਿਰਫ ਉਨ੍ਹਾਂ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਖੇਤੀ ਯੋਗ ਜ਼ਮੀਨ ਹੈ।
ਇਸ ਮੌਕੇ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਦਾ ਲਾਭ ਲੈਣ ਲਈ ਕਿਸਾਨ ਸਬੰਧਤ ਕੋਆਪ੍ਰੇਟਿਵ ਸੋਸਾਇਟੀ ਤੋਂ ਸਵੈ-ਘੋਸ਼ਨਾ ਪ੍ਰਾਪਤ ਕਰਕੇ ਅਤੇ ਉਸ ਵਿੱਚ ਮੰਗੀ ਗਈ ਜਾਣਕਾਰੀ ਭਰ ਕੇ ਇਹ ਸਵੈ ਘੋਸ਼ਨਾ ਪੱਤਰ 25 ਫਰਵਰੀ ਤੱਕ ਕੋਆਪ੍ਰੇਟਿਵ ਸੁਸਾਇਟੀ ਵਿੱਚ ਜਮ੍ਹਾਂ ਕਰਵਾ ਕੇ ਲਾਭ ਲੈ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਸ: ਹਰਵਿੰਦਰ ਸਿੰਘ ਅਤੇ ਸਹਾਇਕ ਰਜਿਸਟਰਾਰ ਸੁਖਜੀਤ ਸਿੰਘ ਬਰਾੜ ਵੀ ਹਾਜ਼ਰ ਸਨ।