Home Punjab ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਦਾ ਬਾਦਲ ਨੂੰ ਸਪਸ਼ਟ ਜੁਆਬ, ਕਿਹਾ-

ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਦਾ ਬਾਦਲ ਨੂੰ ਸਪਸ਼ਟ ਜੁਆਬ, ਕਿਹਾ-

ਇਸ ਨਾਲ ਕੁਝ ਹਾਸਿਲ ਨਹੀਂ ਹੋਵੇਗਾ, ਬਾਦਲ ਬੰਦ ਕਰੇ ਆਪਣੀ ਡਰਾਮੇਬਾਜ਼ੀ,

222
SHARE

ਚੰਡੀਗੜ੍ਹ (ਬਿਊਰੋ) ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਨੇ ਮੋੜਵਾਂ ਵਾਰ ਕੀਤਾ ਹੈ. ਮੁੱਖ ਮੰਤਰੀ ਨੇ ਬਾਦਲ ਵੱਲੋਂ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜਣ ਦੀ ਨਾਟਕੀ ਚੁਣੌਤੀ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਇਹ ਵੱਡੇ ਬਾਦਲ ਦੀ ਇੱਕ ਡਰਾਮੇਬਾਜ਼ੀ ਹੈ ਅਤੇ ਬਾਦਲ ਨੂੰ ਨਾਟਕ ਕਰਨੇ ਬੰਦ ਕਰਨੇ ਚਾਹੀਦੇ ਹਨ. ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ-ਅਦਬੀ ਦੇ ਸਬੰਧ ਵਿੱਚ ਬਾਦਲ ਜਾਂ ਕਿਸੇ ਹੋਰ ਦਾ ਨਾਂ ਨਹੀਂ ਲਿਆ ਗਿਆ ਤੇ ਇਸਦੇ ਬਾਵਜੂਦ ਖੁਦ ਬਾਦਲ ਦੀ ਇਹ ਪ੍ਰਤੀਕਿਰਿਆ ਉਸ ਦੇ ਗੁਨਾਹਗਾਰ ਹੋਣ ਦਾ ਪ੍ਰਗਟਾਵਾ ਕਰਦੀ ਹੈ.

ਉਨ੍ਹਾਂ ਕਿਹਾ ਕਿ ਬੇ-ਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਵਰਤੀ ਗਈ ਤੇਜ਼ੀ ਮਗਰੋਂ ਬਾਦਲ ਦੇ ਤਾਜ਼ਾ ਬਿਆਨ ਲੋਕਾਂ ਸਾਹਮਣੇ ਜ਼ਾਹਰਾ ਤੌਰ ‘ਤੇ ਘਬਰਾਹਟ ਦੀ ਨਿਸ਼ਾਨੀ ਹੈ ਅਤੇ ਅਜਿਹੇ ਨਾਟਕ ਅਕਾਲੀਆਂ ਦੀ ਸਿਆਸੀ ਤੌਰ ‘ਤੇ ਖੁੱਸੀ ਜ਼ਮੀਨ ਮੁੜ ਹਾਸਲ ਕਰਨ ਵਿੱਚ ਮਦਦਗਾਰ ਸਾਬਤ ਨਹੀਂ ਹੋਣਗੇ. ਮੁੱਖ ਮੰਤਰੀ ਨੇ ਕਿਹਾ ਕਿ ਗੋਲੀਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦਾ ਫੈਸਲਾ ਵਿਧਾਨ ਸਭਾ ਵਿੱਚ ਲਿਆ ਗਿਆ ਸੀ ਅਤੇ ਇਹ ਟੀਮ ਪੂਰੀ ਤਰ੍ਹਾਂ ਆਜ਼ਾਦਾਨਾ ਏਜੰਸੀ ਹੈ ਜਿਸ ਵਿੱਚ ਸਰਕਾਰ ਦੀ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਹੈ. ਉਨ੍ਹਾਂ ਕਿਹਾ ਕਿ ਪੁੱਛਗਿਛ ਲਈ ਕਿਸ ਨੂੰ ਬੁਲਾਉਣਾ ਤੇ ਕਿਸ ਨੂੰ ਗ੍ਰਿਫਤਾਰ ਕਰਨਾ ਹੈ, ਇਹ ਐਸ.ਆਈ.ਟੀ ਦਾ ਅਧਿਕਾਰ ਖੇਤਰ ਹੈ. ਉਨ੍ਹਾਂ ਕਿਹਾ ਕਿ ਗੋਲ਼ੀਬਾਰੀ ਦੀਆਂ ਘਟਨਾਵਾਂ ਵਿੱਚ ਮਾਰੇ ਗਏ ਬੇਕਸੂਰ ਲੋਕਾਂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਵੱਡੇ ਅਹੁਦੇ ਜਾਂ ਵੱਡੀ ਸਿਆਸੀ ਹਸਤੀ ਦਾ ਮਾਲਕ ਕਿਉਂ ਨਾ ਹੋਵੇ.