Home Punjab ਫਰੀਦਕੋਟ ‘ਚ ਲੋਕਾਂ ਨੂੰ ਵੋਟਾਂ ਅਤੇ ਨਸ਼ਿਆਂ ਬਾਰੇ ਜਾਣੂ ਕਰਾਉਣ ਲਈ ਮੈਰਾਥਨ...

ਫਰੀਦਕੋਟ ‘ਚ ਲੋਕਾਂ ਨੂੰ ਵੋਟਾਂ ਅਤੇ ਨਸ਼ਿਆਂ ਬਾਰੇ ਜਾਣੂ ਕਰਾਉਣ ਲਈ ਮੈਰਾਥਨ ਦਾ ਆਯੋਜਨ,

ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ,ਪੰਜਾਬ ਪੁਲਿਸ,ਫੌਜ,ਸੀਮਾਂ ਸੁਰੱਖਿਆਂ ਬਲ ਸਮੇਤ ਹਜ਼ਾਰਾਂ ਲੋਕਾਂ ਨੇ ਮੈਰਾਥਨ ਵਿੱਚ ਲਿਆ ਹਿੱਸਾ.

237
SHARE

ਫਰੀਦਕੋਟ ਤੋਂ ਡਿੰਪੀ ਸੰਧੂ ਦੀ ਰਿਪੋਰਟ

ਫਰੀਦਕੋਟ ਵਿੱਚ ਲੋਕਾਂ ਨੂੰ ਵੋਟਾਂ ਪਾਉਣ ਅਤੇ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੈਰਾਥਨ ਦੌੜ ਦਾ ਅਯੋਜਨ ਕੀਤਾ ਗਿਆ ਜਿਸਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿਧੂ ਵੱਲੋਂ ਹਰੀ ਝੰਡ੍ਹੀ ਦੇ ਕੇ ਇਥੋਂ ਦੇ ਨਹਿਰੂ ਸਟੇਡੀਅਮ ਤੋਂ ਰਵਾਨਾ ਕੀਤਾ ਗਿਆ।ਅੱਜ ਦੀ ਕਰਵਾਈ ਜਾ ਰਹੀ ਮੈਰਾਥਨ ਦੌੜ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਤੋਂ ਇਲਾਵਾ ਪੰਜਾਬ ਪੁਲਿਸ,ਭਾਰਤੀ ਫੌਜ ਅਤੇ ਸੀਮਾਂ ਸੁਰੱਖਿਆ ਬਲ ਤੋਂ ਇਲਾਵਾ ਆਮ ਨਾਗਰਿਕਾਂ ਵੱਲੋਂ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ। ਇਸ ਮੋਕੇ ਏ.ਡੀ.ਸੀ.ਗੁਰਜੀਤ ਸਿੰਘ ਵੱਲੋਂ ਮੈਰਾਥਨ ਦੌੜ ਵਿੱਚ ਹਿੱਸਾ ਲੈਣ ਪਹੁੰਚੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਤੇ ਆਪਣੇ ਵੋਟਾਂ ਦੇ ਅਧਿਕਾਰਾਂ ਪ੍ਰਤੀ ਸਹੁੰ ਵੀ ਚੁਕਾਈ ਗਈ।
ਇਸ ਮੋਕੇ ਜਿਲਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਡੀ.ਸੀ.ਫਰੀਦਕੋਟ ਗੁਰਲਵਲੀਨ ਸਿੰਘ ਸਿਧੂ ਦਾ ਧੰਨਵਾਦ ਕਰਦੇ ਕਿਹਾ ਕਿ ਜਿਲ੍ਹਾ ਖੇਡ ਅਫਸਰ ਪੰਜਾਬ ਵੱਲੋਂ ਅੱਜ ਦੀ ਮੈਰਾਥਨ ਦੌੜ ਦਾ ਅਯੋਜਨ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵੋਟਾਂ ਪਾਉਣ ਦੇ ਅਧਿਕਾਰ ਅਤੇ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਸਕੇ।
ਇਸ ਮੋਕੇ ਮੈਰਾਥਨ ਵਿੱਚ ਹਿੱਸਾ ਲੈਣ ਪਹੁੰਚੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੈਰਾਥਨ ਵਿੱਚ ਹਿੱਸਾ ਲੈ ਕੇ ਬਹੁਤ ਖੁਸ਼ੀ ਮਿਲੇਗੀ ਕਿਉਂਕਿ ਇਸ ਨਾਲ ਵੋਟਰ ‘ਚ ਅਵੇਅਰਨੈਸ ਆਵੇਗੀ। ਉਹਨਾਂ ਕਿਹਾ ਕਿ ਆਉਣ ਵਾਲੇਂ ਸਮੇਂ ਵਿੱਚ ਉਹਨਾਂ ਨੂੰ ਵੀ ਅਵੇਅਰਨੈਸ ਮਿਲੇਗੀ ਕਿ ਉਹ ਆਪਣਾ ਵੋਟ ਕਿਵੇਂ ਸੰਭਾਲ ਸਕਣ।
ਮੈਰਾਥਨ ਵਿੱਚ ਹਿੱਸਾ ਲੈਣ ਪਹੁੰਚੇ ਬੀ.ਐਸ.ਐਫ ਦੇ ਜਵਾਨਾਂ ਨੇ ਸਾਰੇ ਲੋਕਾਂ ਨੂੰ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੇ ਲੋਕ ਮੈਰਾਥਨ ਵਿੱਚ ਹਿੱਸਾ ਲੈਣ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਤਾਂਕਿ ਆਉਣ ਵਾਲੀਆਂ ਚੌਣਾਂ ਵਿੱਚ ਵੋਟਾਂ ਪਾ ਕੇ ਦੇਸ਼ ਨੂੰ ਵਧੀਆਂ ਸਰਕਾਰ ਦੇ ਸਕਣ।
ਇਸ ਮੌਕੇ ਮੈਰਾਥਨ ਦੌੜ ਨੂੰ ਹਰੀ ਝੰਡ੍ਹੀ ਦੇ ਕੇ ਰਵਾਨਾ ਕਰਨ ਤੋਂ ਪਹਿਲਾਂ ਫਰੀਦਕੋਟ ਦੇ ਡੀ.ਸੀ.ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਨੂੰ ਪ੍ਰਫੁਲਤ ਕਰਨ ਵਾਸਤੇ ਅੱਜ ਮੈਰਾਥਨ ਦੌੜ ਦਾ ਅਯੋਜਨ ਕੀਤਾ ਗਿਆ ਹੈ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਿਰੋਆ ਦਿਮਾਗ ਇਕ ਨਿਰੋਏ ਸਰੀਰ ਵਿੱਚ ਹੀ ਵਸਦਾ ਹੈ ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਲਈ ਜੁੰਮੇਵਾਰ ਵੋਟਰ ਬਣੋ ਅਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰੋ।