Home Punjab BIG BREAKING ! ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ,

BIG BREAKING ! ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ,

ਅਕਾਲੀਆਂ ਨੇ ਲਿਆ ਸੁੱਖ ਦਾ ਸਾਹ

118
SHARE

ਚੰਡੀਗੜ੍ਹ (ਬਿਊਰੋ) ਲੋਕ ਸਭਾ ਚੋਣਾਂ ਦੌਰਾਨ ਰਾਤ ਨੂੰ ਸੁਪਨਿਆਂ ‘ਚ ਦਿਖਦੇ ਭੂਤ ਤੋਂ ਅਕਾਲੀਆਂ ਨੂੰ ਛੁਟਕਾਰਾ ਮਿਲ ਗਿਆ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ. ਭਾਰਤੀ ਚੋਣ ਕਮਿਸ਼ਨ ਵੱਲੋਂ ਬੇ-ਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾਉਣ ਦੇ ਹੁਕਮ ਜਾਰੀ ਕਰਦਿਆਂ ਉਨ੍ਹਾਂ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਹੋਣ ਦੇ ਆਦੇਸ਼ ਦਿੱਤੇ ਹਨ ਇਸ ਦੇ ਨਾਲ ਹੀ ਕੁੰਵਰ ਵਿਜੈ ਪ੍ਰਤਾਪ ਨੂੰ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਕੰਮ ਨਾ ਸੌਂਪਣ ਦੇ ਹੁਕਮ ਵੀ ਦਿੱਤੇ ਹਨ.

ਜਿਕਰਯੋਗ ਹੈ ਕਿ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ ਜਿਸ ਦੇ ਉਲਟ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ ਜਿਸ ਮਗਰੋਂ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ. ਅਕਾਲੀ ਲੀਡਰਾਂ ਵੱਲੋਂ ਉਕਤ ਪੁਲਿਸ ਅਧਿਕਾਰੀ ਉੱਤੇ ਪੱਖਪਾਤੀ ਤਰੀਕੇ ਨਾਲ ਜਾਂਚ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਕਿਓਂਕਿ ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ. ਅਸਲ ‘ਚ ਬੇ-ਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਅਕਾਲੀ ਦਲ ਵੱਲੋਂ ਯਤਨ ਕੀਤੇ ਜਾ ਰਹੇ ਸਨ ਕਿ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਟ ਦੀਆਂ ਸੰਭਾਵੀ ਗਤੀਵਿਧੀਆਂ ਨੂੰ ਬੇ-ਅਸਰ ਕਰਨ ਲਈ ਆਈ.ਜੀ ’ਤੇ ਨਿਸ਼ਾਨਾ ਸਾਧਿਆ ਜਾਵੇ ਜਿਸ ਵਿੱਚ ਅਕਾਲੀ ਦਲ ਨੂੰ ਇਸ ਵਿੱਚ ਸਭਲਤਾ ਮਿਲੀ ਹੈ.