Home Faridkot ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਦਾ ਤਬਾਦਲਾ,

ਫਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਦਾ ਤਬਾਦਲਾ,

ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ. ਦੀ ਥਾਂ ਲੈਣਗੇ ਸ੍ਰੀ ਕੁਮਾਰ ਸੌਰਭ ਰਾਜ

270
SHARE

ਚੰਡੀਗੜ੍ਹ (ਬਿਊਰੋ) ਚੋਣ ਕਮਿਸ਼ਨ ਵੱਲੋਂ ਅੱਜ ਜਾਰੀ ਹੁਕਮ ਅਨੁਸਾਰ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੂੰ ਪ੍ਰਬੰਧਕੀ ਅਧਾਰ ‘ਤੇ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਜਿਹੜੇ ਸ੍ਰੀ ਗੁਰਲਵਲੀਨ ਸਿੰਘ ਸਿੱਧ ਦੀ ਜਗ੍ਹਾ ਲੈਣਗੇ. ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ਼੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੂੰ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ ਜਿਹੜੇ ਮੌਜੂਦਾ ਸਮੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਸੇਵਾ ਨਿਭਾ ਰਹੇ ਹਨ.
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ. ਤੁਰੰਤ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਸ੍ਰੀ ਕੁਮਾਰ ਸੌਰਭ ਰਾਜ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ. ਦੋਵਾਂ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਆਖ ਦਿੱਤਾ ਗਿਆ ਹੈ ਜਦੋਂ ਤੱਕ ਕਿ ਕੁਮਾਰ ਸੌਰਭ ਰਾਜ ਆਪਣੀ ਡਿਊਟੀ ਜੁਆਇਨ ਨਹੀਂ ਕਰ ਲੈਂਦੇ ਤਦ ਤੱਕ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਕੰਮ ਦੀ ਦੇਖ-ਰੇਖ ਹੁਣ ਏ.ਡੀ.ਸੀ ਫਰੀਦਕੋਟ ਕਰਨਗੇ .