Home Faridkot ਜਿਲ੍ਹਾ ਚੋਣ ਅਫਸਰ ਵੱਲੋਂ ਪ੍ਰੈਸ/ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ,

ਜਿਲ੍ਹਾ ਚੋਣ ਅਫਸਰ ਵੱਲੋਂ ਪ੍ਰੈਸ/ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ,

ਐਮ.ਸੀ.ਐਮ.ਸੀ ਵੱਲੋਂ ਪੇਡ ਨਿਊਜ਼ ਅਤੇ ਸ਼ੋਸ਼ਲ ਮੀਡੀਆਂ ਤੇ ਰੱਖੀ ਜਾਵੇਗੀ ਤਿੱਖੀ ਨਜ਼ਰ- ਕੁਮਾਰ ਸੌਰਭ

183
SHARE

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਵਰਗਾਂ ਦਾ ਸਹਿਯੋਗ ਜਰੂਰੀ
ਫਰੀਦਕੋਟ (ਡਿੰਪੀ ਸੰਧੂ) ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਜਾਰੀ ਪ੍ਰੋਗਰਾਮ ਅਨੁਸਾਰ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਮੁਕੰਮਲ ਕਰਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੀ ਡਿਊਟੀ ਮੁਸਤੈਦੀ ਨਾਲ ਨਿਭਾਈ ਜਾ ਰਹੀ ਹੈ ਅਤੇ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਬਿਨਾਂ ਡਰ, ਭੈਅ ਦੇ ਕਰਵਾਉਣ ਲਈ ਸਰਕਾਰੀ ਮਸ਼ੀਨਰੀ ਪੂਰੀ ਤਰਾਂ ਹਰਕਤ ਵਿਚ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਪੱਤਰਕਾਰਾਂ ਨਾ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਅਤੇ ਚੋਣ ਪ੍ਰਕਿਰਿਆ ਦੌਰਾਨ ਉਸਾਰੂ ਭੂਮਿਕਾ ਅਦਾ ਕਰਨ, ਪੇਡ ਨਿਊਜ਼ ਦੇ ਵਰਤਾਰੇ ਨੂੰ ਪੂਰੀ ਤਰਾਂ ਰੋਕਣ ਤੋਂ ਇਲਾਵਾ ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਮੀਡੀਆ ਦਾ ਬਹੁਤ ਮਹੱਤਵਪੂਰਨ ਰੋਲ ਹੁੰਦਾ ਹੈ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾ ਦੌਰਾਨ ਚੋਣ ਕਮਿਸ਼ਨ ਵੱਲੋਂ ਐਮ.ਸੀ.ਐਮ ਰਾਹੀ ਪੇਡ ਨਿਊਜ਼ ਅਤੇ ਸੋਸ਼ਲ ਮੀਡੀਆ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਕੰਮ ਐਮ.ਸੀ.ਐਮ ਸੀ ਗਠਿਤ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਜੋ ਕਿ 24 ਘੰਟੇ ਕਾਰਜਸ਼ੀਲ ਰਹੇਗੀ। ਉਨਾਂ ਦੱਸਿਆ ਕਿ 22 ਅਪ੍ਰੈਲ 2019 ਨੂੰ ਚੋਣਾਂ ਦਾ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਵੇਗਾ ਜਦਕਿ ਨਾਮਜ਼ਦਗੀ ਦਾਖਲ ਕਰਨ ਦੀ ਅੰਤਿਮ ਮਿਤੀ 29 ਅਪ੍ਰੈਲ ਹੈ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਹੋਵੇਗੀ। ਉਨਾਂ ਦੱਸਿਆ ਕਿ 2 ਮਈ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। 19 ਮਈ 2019 ਨੂੰ ਲੋਕ ਸਭਾ ਦੀਆਂ ਵੋਟਾਂ ਪੈਣਗੀਆਂ ਅਤੇ ਗਿਣਤੀ 23 ਮਈ ਨੂੰ ਹੋਵੇਗੀ ਅਤੇ ਇਹ ਸਾਰੀ ਚੋਣ ਪ੍ਰਕਿਰਿਆ 27 ਮਈ 2019 ਨੂੰ ਮੁਕੰਮਲ ਹੋ ਜਾਵੇਗੀ।
ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਲੋਕ ਸਭਾ ਹਲਕਾ 09-ਫਰੀਦਕੋਟ ਵਿਚ 9 ਵਿਧਾਨ ਸਭਾ ਹਲਕੇ ਸ਼ਾਮਿਲ ਹਨ। ਜਿਸ ਵਿਚ ਫਰੀਦਕੋਟ ਸਮੇਤ ਚਾਰ ਜ਼ਿਲੇ ਹਨ। ਉਨਾਂ ਦੱਸਿਆ ਕਿ ਇਸ ਵਿਚ ਮੋਗਾ ਜ਼ਿਲੇ ਨਾਲ ਸਬੰਧਿਤ 71-ਨਿਹਾਲ ਸਿੰਘ ਵਾਲਾ (ਐਸ.ਸੀ), 72-ਬਾਘਾ ਪੁਰਾਣਾ, 73 ਮੋਗਾ ਅਤੇ 74-ਧਰਮਕੋਟ ਸ਼ਾਮਿਲ ਹਨ। ਇਸੇ ਤਰਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ 84-ਗਿੱਦੜਬਾਹਾ, ਬਠਿੰਡਾ ਦੇ ਵਿਧਾਨ ਸਭਾ ਹਲਕਾ 90-ਰਾਮਪੁਰਾ ਫੂਲ ਅਤੇ ਫਰੀਦਕੋਟ ਜ਼ਿਲੇ ਦੇ 87-ਫਰੀਦਕੋਟ, 88-ਕੋਟਕਪੂਰਾ ਅਤੇ 89 ਜੈਤੋ( ਅੇਸ.ਸੀ) ਵਿਧਾਨ ਸਭਾ ਹਲਕੇ ਸ਼ਾਮਿਲ ਹਨ। ਉਨਾਂ ਦੱਸਿਆ ਕਿ ਲੋਕ ਸਭਾ ਹਲਕੇ ਫਰੀਦਕੋਟ ਦੇ ਕੁੱਲ 1613 ਪੋਲਿੰਗ ਸਟੇਸ਼ਨ ਅਤੇ 926 ਲੋਕੇਸ਼ਨਾਂ ਸ਼ਾਮਿਲ ਹਨ। ਉਨਾਂ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਦੇ 31 ਜਨਵਰੀ 2019 ਤੱਕ 15 ਲੱਖ 15 ਹਜ਼ਾਰ 062 ਵੋਟਰ ਹਨ ਜਿਸ ਵਿਚ 8 ਲੱਖ 2 ਹਜ਼ਾਰ 530 ਮਰਦ ਵੋਟਰ ਅਤੇ 7 ਲੱਖ 12 ਹਜ਼ਾਰ 494 ਮਹਿਲਾ ਵੋਟਰ ਸ਼ਾਮਿਲ ਹਨ। ਜਦਕਿ 5684 ਸਰਵਿਸ ਵੋਟਰ ਹਨ। ਉਨਾਂ ਮੀਡੀਆ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ। ਉਨਾਂ ਇਹ ਵੀ ਕਿਹਾ ਕਿਹਾ ਕਿ ਲੋਕ ਸਭਾ ਚੋਣਾ ਪੂਰੀ ਤਰਾਂ ਪਾਰਦਰਸ਼ੀ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਉਨਾਂ ਮੀਡੀਆ ਨੂੰ ਪੂਰਨ ਸਹਿਯੋਗ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਜੀਤ ਸਿੰਘ, ਡੀ.ਪੀ.ਆਰ.ਓ.,ਸ: ਅਮਰੀਕ ਸਿੰਘ, ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਤੋਂ ਇਲਾਵਾ ਪੈੱ੍ਰਸ/ਮੀਡੀਆ ਦੇ ਨੁਮਾਇੰਦੇ ਹਾਜ਼ਰ ਸਨ।