Home Punjab ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ ‘ਚ ਮੁੜ ਬਹਾਲੀ ਦੇ ਆਸਾਰ,

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੀ ਐਸ.ਆਈ.ਟੀ ‘ਚ ਮੁੜ ਬਹਾਲੀ ਦੇ ਆਸਾਰ,

ਕਾਂਗਰਸ ਤੇ 'ਆਪ' ਦੇ ਵਫਦ ਨੇ ਕਮਿਸ਼ਨ ਕੋਲ ਲਾਏ ਅਕਾਲੀਆਂ ਉੱਤੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕਾ ਡਾਹੁਣ ਦੇ ਦੋਸ਼

113
SHARE

ਨਵੀਂ ਦਿੱਲੀ (ਬਿਊਰੋ) ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ‘ਸਿੱਟ’ ਵਿੱਚ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ. ਜਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਅਕਾਲੀ ਦਲ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਦਿਆਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ‘ਸਿੱਟ’ ਤੋਂ ਹਟਾ ਦਿੱਤਾ ਸੀ.
ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ‘ਆਪ’ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਸੀਨੀਅਰ ਵਕੀਲ ਐਚਐਸ ਫੂਲਕਾ ਦੇ ਵਫ਼ਦ ਨੇ ਮੁੱਖ ਚੋਣ ਕਮਿਸ਼ਨਰ ਨਾਲ ਦਿੱਲੀ ਵਿੱਚ ਮੁਲਾਕਾਤ ਕਰਦਿਆਂ ਅਕਾਲੀਆਂ ਉੱਤੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਲਈ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ.

ਵਫਦ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਅਕਾਲੀਆਂ ਨੇ ਕਮਿਸ਼ਨ ਸਾਹਮਣੇ ਸਹੀ ਤੱਥ ਨਹੀਂ ਰੱਖੇ ਸੀ ਜਿਸ ਤੇ ਚੋਣ ਕਮਿਸ਼ਨ ਨੇ ਛੇਤੀ ਹੀ ਇਸ ਮਾਮਲੇ ਦਾ ਨਿਬੇੜਾ ਕਰਨ ਦਾ ਭਰੋਸਾ ਦਿਵਾਇਆ ਹੈ. ਅਜਿਹੇ ‘ਚ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਸੰਭਾਵੀ ਬਹਾਲੀ ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ ਸਾਬਿਤ ਹੋ ਸਕਦੀ ਹੈ ਜਿਸ ਦਾ ਲਾਹਾ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਮਿਲੇਗਾ.