Home Faridkot ਫਰੀਦਕੋਟ ‘ਚ ਹੁਣ ਤੱਕ ਛੇ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ

ਫਰੀਦਕੋਟ ‘ਚ ਹੁਣ ਤੱਕ ਛੇ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ

ਨਾਮਜ਼ਦਗੀ ਪੱਤਰ ਦਾਖਿਲ ਕਰਨ ਦੀ ਆਖਰੀ ਮਿਤੀ 29 ਅਪ੍ਰੈਲ 2019

187
SHARE

ਫਰੀਦਕੋਟ (ਬਿਊਰੋ) ਜਿਲ੍ਹਾ ਚੋਣ ਅਫਸਰ ਸ਼੍ਰੀ ਕੁਮਾਰ ਸੌਰਭ ਰਾਜ, ਆਈਏਐਸ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕਾਂ ਸਭਾ ਚੌਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਫਰੀਦਕੋਟ-09 ਤੋਂ ਚੌਥੇ ਦਿਨ ਪੰਜਾਬ ਏਕਤਾ ਪਾਰਟੀ ਉਮੀਦਵਾਰ ਮਾਸਟਰ ਬਲਦੇਵ ਸਿੰਘ ਪੁੱਤਰ ਦਸੌਂਦਾ ਸਿੰਘ ਵਾਸੀ ਫਰੀਦਕੋਟ , ਆਪਣਾ ਸਮਾਜ ਪਾਰਟੀ ਦੇ ਉਮੀਦਵਾਰ ਡਾ. ਸਵਰਨ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਮੋਗਾ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਸਮੀਕਸ਼ਾ ਸਿੰਘ ਪਤਨੀ ਪ੍ਰਨੀਤ ਸਿੰਘ ਵਾਸੀ ਮੋਗਾ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਦੋ ਆਜ਼ਾਦ ਉਮੀਦਵਾਰਾਂ,ਇੰਡੀਅਨ ਨੈਸ਼ਨਲ ਕਾਂਗਰਸ, ਪੰਜਾਬ ਏਕਤਾ ਪਾਰਟੀ ਅਤੇ ਆਪਣਾ ਸਮਾਜ ਪਾਰਟੀ ਉਮੀਦਵਾਰਾਂ ਸਮੇਤ ਕੁੱਲ 6 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਚੁੱਕੇ ਹਨ।
ਜਿਲ੍ਹਾ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 29 ਅਪ੍ਰੈਲ ਤੱਕ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਹੀ ਦਾਖ਼ਲ ਕੀਤੇ ਜਾਣਗੇ ਜਦਕਿ ਸ਼ਨਿਚਰਵਾਰ ਅਤੇ ਐਤਵਾਰ (ਮਿਤੀ 27 ਅਤੇ 28 ਅਪ੍ਰੈਲ) ਨੂੰ ਸਰਕਾਰੀ ਛੁੱਟੀ ਹੋਣ ਕਾਰਣ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜ੍ਹਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਵੋਟਾਂ 19 ਮਈ ਨੂੰ ਪੈਣਗੀਆਂ ਅਤੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।