Home Punjab ‘ਸਿੱਟ’ ਨੇ ਅਕਾਲੀ ਦਲ ਨੂੰ ‘ਕਲੀਨ ਚਿੱਟ’ ਦੇਣ ਬਾਰੇ ਛਪੀਆਂ ਖਬਰਾਂ ਦਾ...

‘ਸਿੱਟ’ ਨੇ ਅਕਾਲੀ ਦਲ ਨੂੰ ‘ਕਲੀਨ ਚਿੱਟ’ ਦੇਣ ਬਾਰੇ ਛਪੀਆਂ ਖਬਰਾਂ ਦਾ ਕੀਤਾ ਖੰਡਨ, ਕਿਹਾ

ਅਕਾਲੀ ਦਲ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਕਲੀਨ ਚਿੱਟ ਦੇਣ ਦੀਆਂ ਮੀਡੀਆ ਰਿਪੋਰਟਾਂ ਗਲਤ

87
SHARE

ਚੰਡੀਗੜ੍ਹ (ਬਿਊਰੋ) ਬੇ-ਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਕਰ ਰਹੀ ‘ਸਿੱਟ’ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਲੀਡਰ ਨੂੰ ਕਲੀਨ ਚਿੱਟ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ. ਵਿਸ਼ੇਸ਼ ਜਾਂਚ ਟੀਮ ਦਾ ਕਹਿਣਾ ਹੈ ਕਿ ਅਜੇ ਜਾਂਚ ਜਾਰੀ ਹੈ ਇਸ ਲਈ ਕਲੀਨ ਚਿੱਟ ਦਾ ਸਵਾਲ ਹੀ ਪੈਦਾ ਨਹੀਂ ਹੰਦਾ. ਜਿਕਰਯੋਗ ਹੈ ਕਿ ਕੁਝ ਮੀਡੀਆ ਰਿਪੋਰਟਾਂ ‘ਚ ਸਿੱਟ ਵੱਲੋਂ ਅਕਾਲੀ ਦਲ ਦੇ ਲੀਡਰਾਂ ਨੂੰ ਕਲੀਨ ਚਿੱਟ ਦੇਣ ਦਾ ਦਾਅਵਾ ਕੀਤਾ ਗਿਆ ਸੀ ਜਿਨ੍ਹਾਂ ਨੂੰ ਸਿੱਟ ਨੇ ਖਾਰਜ ਕਰ ਦਿੱਤਾ ਹੈ. ਕਾਂਗਰਸ ਵੱਲੋਂ ਅਕਾਲੀ ਦਲ ਉੱਤੇ ਗਲਤ ਤੱਥ ਪੇਸ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ. ਇਸ ਮਸਲੇ ਬਾਰੇ ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਕਿਓਂਕਿ ਇਹ ਮਾਮਲਾ ਅਜੇ ਜਾਂਚ ਅਧੀਨ ਹੈ ਤੇ ਤਫਤੀਸ਼ ਜਾਰੀ ਹੈ ਅਜਿਹੇ ‘ਚ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਲੀਨ ਚਿੱਟ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ. ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤੇ 792 ਸਫਿਆਂ ਦੇ ਚਲਾਨ ਬਾਰੇ ਛਪੀਆਂ ਮੀਡੀਆ ਰਿਪੋਰਟਾਂ ਬਾਰੇ ਸਪਸ਼ਟੀਕਰਣ ਦਿੰਦਿਆਂ ਬੁਲਾਰੇ ਨੇ ਕਿਹੈ ਕਿ ਅਜੇ ਤੱਕ ਸਿਰਫ਼ ਇੱਕ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਖਿਲਾਫ਼ ਹੀ ਚਲਾਨ ਪੇਸ਼ ਕੀਤਾ ਗਿਆ ਹੈ.
ਪੁਲਿਸ ਦਾ ਦਾਅਵਾ ਹੈ ਕਿ ਇਹ ਚਲਾਨ ਠੋਸ ਸਬੂਤਾਂ ’ਤੇ ਆਧਾਰਤ ਹੈ ਜਿਸ ਵਿੱਚ ਅਜੇ ਵੀ ਕਈ ਪਹਿਲੂਆਂ ’ਤੇ ਮੁਲਜ਼ਮ ਖਿਲਾਫ਼ ਜਾਂਚ ਜਾਰੀ ਹੈ ਅਤੇ ਤਫ਼ਤੀਸ਼ ਮੁਕੰਮਲ ਹੋਣ ਉਪਰੰਤ ਚਰਨਜੀਤ ਸ਼ਰਮਾ ਸਮੇਤ ਕਾਨੂੰਨ ਅਨੁਸਾਰ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸਪਲੀਮੈਂਟਰੀ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ. ਬੁਲਾਰੇ ਨੇ ਕਿਹਾ ਕਿ ਅਧੂਰੀ ਜਾਂਚ ਦੇ ਆਧਾਰ ਉੱਤੇ ਚਲਾਨ ਵਜੋਂ ਪੇਸ਼ ਕੀਤੇ ਗਏ ਦਸਤਾਵੇਜ਼ ਨੂੰ ਉਨ੍ਹਾਂ ਵਿਅਕਤੀਆਂ ਨੂੰ ਕਲੀਨ ਚਿੱਟ ਦੇਣ ਦੇ ਸਬੂਤ ਵਜੋਂ ਨਹੀਂ ਲਿਆ ਜਾ ਸਕਦਾ. ਉਨ੍ਹਾਂ ਕਿਹਾ ਕਿ ਮੀਡੀਆ ਨੇ ਖ਼ੁਦ ਹੀ ਇਸ ਗੱਲ ਦਾ ਪ੍ਰਗਟਾਵਾ ਕਰ ਦਿੱਤਾ ਹੈ ਕਿ ‘ਸਿੱਟ’ ਵੱਲੋਂ ਐਫਆਈਆਰ ਵਿੱਚ ਦਰਜ਼ ਐਸਪੀ ਬਿਕਰਮਜੀਤ ਸਿੰਘ, ਪ੍ਰਦੀਪ ਕੁਮਾਰ ਤੇ ਅਮਰਜੀਤ ਸਿੰਘ ਤਿੰਨ ਵਿਅਕਤੀਆਂ ਖਿਲਾਫ਼ ਚਲਾਨ ਪੇਸ਼ ਕੀਤਾ ਜਾਵੇਗਾ. ਬੁਲਾਰੇ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹੁਣ ਤੱਕ ਪੇਸ਼ ਕੀਤਾ ਗਿਆ ਚਲਾਨ ਅਧੂਰੀ ਜਾਂਚ ’ਤੇ ਆਧਾਰਤ ਹੈ.