Home National ਦਿੱਲੀ ‘ਚ ਰੋਡ ਸ਼ੋਅ ਦੌਰਾਨ ਇੱਕ ਨੌਜਵਾਨ ਵੱਲੋਂ ਕੇਜਰੀਵਾਲ ਦੇ ਮਾਰਿਆ ਥੱਪੜ,

ਦਿੱਲੀ ‘ਚ ਰੋਡ ਸ਼ੋਅ ਦੌਰਾਨ ਇੱਕ ਨੌਜਵਾਨ ਵੱਲੋਂ ਕੇਜਰੀਵਾਲ ਦੇ ਮਾਰਿਆ ਥੱਪੜ,

ਪੁਲਿਸ ਵੱਲੋਂ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

47
SHARE

ਨਵੀਂ ਦਿੱਲੀ (ਬਿਉਰੋ) ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਨੌਜਵਾਨ ਨੇ ਉਨ੍ਹਾਂ ਦੇ ਰੋਡ ਸ਼ੋਅ ਦੌਰਾਨ ਥੱਪੜ ਮਾਰਿਆ. ਪੁਲਿਸ ਵੱਲੋਂ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ.


ਪ੍ਰਾਪਤ ਜਾਣਕਾਰੀ ਅਨੁਸਾਰ ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਵਾਸਤੇ ਰੋਡ ਸ਼ੋਅ ਕਰ ਰਹੇ ਸਨ ਕਿ ਇਸੇ ਦੌਰਾਨ ਲਾਲ ਟੀ-ਸ਼ਰਟ ਪਹਿਨੀ ਇੱਕ ਨੌਜਵਾਨ ਕੇਜਰੀਵਾਲ ਦੀ ਖੁੱਲ੍ਹੀ ਗੱਡੀ ‘ਤੇ ਚੜ੍ਹ ਗਿਆ ਅਤੇ ਤੇਜ਼ੀ ਨਾਲ ਕੇਜਰੀਵਾਲ ‘ਤੇ ਹਮਲਾ ਕਰ ਦਿੱਤਾ.


ਮੁੱਖ ਮੰਤਰੀ ਨਾਲ ਉਨ੍ਹਾਂ ਦੇ ਰਾਜ ਵਿੱਚ ਅਜਿਹੀ ਘਟਨਾ ਵਾਪਰਨੀ, ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦਾ ਹੈ. ਇਹ ਪਹਿਲੀ ਵਾਰ ਨਹੀਂ ਹੈ ਕਿ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ ਸਗੋਂ ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਮਗਰੋਂ ਉਨ੍ਹਾਂ ‘ਤੇ ਸਿਆਹੀ ਵੀ ਸੁੱਟੀ ਗਈ ਅਤੇ ਕਈ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਕੇਜਰੀਵਾਲ ‘ਤੇ ਮਿਰਚਾਂ ਸੁੱਟੀਆਂ ਗਈਆਂ ਸਨ. ਤਾਜ਼ਾ ਹਮਲਾ ਕਰਨ ਵਾਲੇ ਨੌਜਵਾਨ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਹੈ.