Home Faridkot ਵੋਟਰ ਪਹਿਚਾਣ ਦੇ ਸਬੂਤ ਵਜੋਂ ਏਪਿਕ ਤੋਂ ਇਲਾਵਾ 11 ਹੋਰ ਦਸਤਾਵੇਜ਼ਾਂ ਨੂੰ...

ਵੋਟਰ ਪਹਿਚਾਣ ਦੇ ਸਬੂਤ ਵਜੋਂ ਏਪਿਕ ਤੋਂ ਇਲਾਵਾ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ

42
SHARE

ਫਰੀਦਕੋਟ (ਬਿਊਰੋ) ਜ਼ਿਲੇ ‘ਚ 19 ਮਈ ਨੂੰ ਹੋਣ ਵਾਲੇ ਲੋਕ ਸਭਾ ਚੋਣਾਂ ਦੇ ਮਤਦਾਨ ਦੌਰਾਨ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚੋਣ ਕਮਿਸ਼ਨ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਸ਼ਨਾਖਤ ਵਜੋਂ ਵਰਤਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੋਰਭ ਰਾਜ ਆਈਂ . ਏ. ਐਸ਼ ਨੇ ਦੱਸਿਆ ਕਿ ਜਿਨਾਂ ਵੋਟਰਾਂ ਕੋਲ ਵੋਟਰ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੋਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।