Home Faridkot ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟੀਮ ਵੱਲੋਂ ਦੂਜੇ ਦਿਨ ਵੀ ਟਰੈਵਲ ਏਜੰਟਾਂ/...

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟੀਮ ਵੱਲੋਂ ਦੂਜੇ ਦਿਨ ਵੀ ਟਰੈਵਲ ਏਜੰਟਾਂ/ ਆਇਲੈਟਸ ਦੇ ਸੈਂਟਰਾਂ ਦੀ ਜਾਂਚ

46
SHARE

ਫਰੀਦਕੋਟ (ਬਿਊਰੋ) ਰਾਜ ਸਰਕਾਰ ਦੇ ਆਦੇਸ਼ਾਂ ਤੇ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ, ਵੀਜਾ ਸਲਾਹਕਾਰ, ਆਇਲੈਟਸ ਸੈਂਟਰਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਅੱਜ ਦੂਜੇ ਦਿਨ ਵੀ ਫਰੀਦਕੋਟ ਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਟਰੈਵਲ ਏਜੰਟਾਂ, ਵੀਜਾ ਸਲਾਹਕਾਰਾਂ ਆਦਿ ਦੇ ਦਫਤਰਾਂ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਰਿਕਾਰਡ ਆਦਿ ਦੀ ਜਾਂਚ ਕੀਤੀ ਗਈ।
ਕਮੇਟੀ ਦੇ ਚੇਅਰਮੈਨ ਸ: ਹਰਦੀਪ ਸਿੰਘ ਸਹਾਇਕ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਅੱਜ ਫਰੀਦਕੋਟ ਦੇ ਮਾਈਕ੍ਰੋਗਲੋਬਲ, ਏ ਟੂ ਜੈੱਡ ਸੋਲੂਸ਼ਨ, ਗੋਲਬਲ ਵੀਜਾ, ਮਾਸਟਰ ਵਰਲਡ ਅਤੇ ਗ੍ਰਾਮਰ ਇੰਸਟੀਚਿਊਟ ਸਮੇਤ ਵੱਡੀ ਗਿਣਤੀ ਵਿੱਚ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਅਤੇ ਜ਼ਰੂਰੀ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਮੂਹ ਆਇਲੈਟਸ ਸੈਂਟਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਵਿਦੇਸ਼ ਭੇਜਣ ਵਾਲੀਆਂ ਏਜੰਸੀਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਸ ਧੰਦੇ ਵਿੱਚ ਗੈਰ ਕਾਨੂੰਨੀ ਤੌਰ ਤੇ ਕੰਮ ਕਰ ਰਹੇ ਲੋਕਾਂ ਵਿਰੁੱਧ ਕਾਰਵਾਈ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਗੈਰ ਕਾਨੂੰਨੀ ਟਰੈਵਲ ਏਜੰਟ ਗਲਤ ਤਰੀਕੇ ਨਾਲ ਨੌਜਵਾਨਾਂ ਤੇ ਆਮ ਲੋਕਾਂ ਨੂੰ ਵਿਦੇਸ਼ ਭੇਜਦੇ ਹਨ ਜਿਸ ਕਾਰਨ ਅਜਿਹੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਧੰਦੇ ਵਿੱਚ ਲੱਗੇ ਅਜਿਹੇ ਏਜੰਟਾਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕਿਸੇ ਵੀ ਟਰੈਵਲ ਏਜੰਟ ਜਾਂ ਆਇਲੈਟਸ ਸੈਂਟਰ ਵਿੱਚ ਜਾਣ ਤੋਂ ਪਹਿਲਾਂ ਉਸ ਸਬੰਧੀ ਪੂਰੀ ਜਾਂਚ ਜ਼ਰੂਰ ਕਰ ਲੈਣ ।
ਇਸ ਮੌਕੇ ਨਾਇਬ ਤਹਿਸੀਲਦਾਰ ਸ: ਪਰਮਜੀਤ ਸਿੰਘ ਬਰਾੜ, ਸ੍ਰੀ ਸੁਮੀਤ ਸ਼ਰਮਾ ਐਸ.ਓ., ਐਸ.ਐਚ.ਓ ਸਿਟੀ ਇੰਸਪੈਕਟਰ ਸ: ਜਸਬੀਰ ਸਿੰਘ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।