Home Punjab ਅਕਾਲੀ ਦਲ (ਟਕਸਾਲੀ) ਵੱਲੋਂ ਡਾ. ਧਰਮਵੀਰ ਗਾਂਧੀ ਦੇ ਸਮਰਥਨ ਦਾ ਐਲਾਣ, ਕਿਹਾ-

ਅਕਾਲੀ ਦਲ (ਟਕਸਾਲੀ) ਵੱਲੋਂ ਡਾ. ਧਰਮਵੀਰ ਗਾਂਧੀ ਦੇ ਸਮਰਥਨ ਦਾ ਐਲਾਣ, ਕਿਹਾ-

ਉਹ ਡਾ.ਗਾਂਧੀ ਦੀ ਵਿਚਾਰਧਾਰਾ ਤੇ ਪਿਛਲੇ ਰਿਕਾਰਡ ਦੇ ਆਧਾਰ 'ਤੇ ਕਰਦੇ ਹਨ ਉਨ੍ਹਾਂ ਦੀ ਹਮਾਇਤ

35
SHARE

ਪਟਿਆਲਾ (ਬਿਊਰੋ) ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਨੇ ਡਾ. ਧਰਮਵੀਰ ਗਾਂਧੀ ਨੂੰ ਸਮਰਥਨ ਦੇਣ ਦਾ ਐਲਾਣ ਕਰ ਦਿੱਤਾ ਹੈ. ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ, ਸੇਖਵਾਂ ਨੇ ਕਿਹਾ ਕਿ ਹਾਲਾਂਕਿ ਸੀਟਾਂ ਦੀ ਵੰਡ ਦੇ ਰੌਲੇ ਕਾਰਨ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਤੀਜੇ ਬਦਲ ਦਾ ਗਠਨ ਨਹੀਂ ਸੀ ਹੋ ਸਕਿਆ ਪਰ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਤੀਜੀ ਧਿਰ ਦਾ ਗਠਨ ਕੀਤਾ ਜਾਏਗਾ. ਉਨ੍ਹਾਂ ਕਿਹਾ ਕਿ ਗਾਂਧੀ ਦੀ ਅਫੀਮ ਤੇ ਭੁੱਕੀ ਦੀ ਕਾਸ਼ਤ ਨੂੰ ਕਾਨੂੰਨੀ ਬਣਾਉਣ ਦੀ ਮੰਗ ਨੂੰ ਉਨ੍ਹਾਂ ਦਾ ਨਿੱਜੀ ਵਿਚਾਰ ਦੱਸਿਆ ਤੇ ਕਿਹਾ ਕਿ ਅਸੀਂ ਇਸ ਨਾਲ ਸਹਿਮਤ ਨਹੀਂ. ਉਨ੍ਹਾਂ ਕਿਹਾ ਕਿ ਉਹ ਡਾ.ਗਾਂਧੀ ਦੀ ਵਿਚਾਰਧਾਰਾ ਤੇ ਪਿਛਲੇ ਰਿਕਾਰਡ ਦੇ ਆਧਾਰ ‘ਤੇ ਉਨ੍ਹਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਲਈ ਵੋਟਾਂ ਮੰਗ ਰਹੇ ਹਨ.
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੂਬੇ ਵਿੱਚ ਵੱਖ-ਵੱਖ ਸੀਟਾਂ ‘ਤੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ. ਉਨ੍ਹਾਂ ਕਿਹਾ ਕਿ ਡਾ. ਗਾਂਧੀ ਨੇ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ ਇਸ ਲਈ ਉਹ ਉਨ੍ਹਾਂ ਉਮੀਦਵਾਰਾਂ ਦਾ ਸਮਰਥਨ ਕਰਦੇ ਹਨ ਜੋ 1920 ਵਿੱਚ ਅਕਾਲੀ ਦਲ ਦੇ ਗਠਨ ਵੇਲੇ ਤਿਆਰ ਕੀਤੇ ਸੰਵਿਧਾਨ ਦੀ ਹਮਾਇਤ ਕਰਦੇ ਹਨ. ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਮਹਿਸੂਸ ਹੋਈ, ਉਹ ਕਾਂਗਰਸ ਤੇ ਅਕਾਲੀ ਦਲ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਵੀ ਸਮਰਥਨ ਕਰਨਗੇ. ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਹਿਲਾਂ ਹੀ ਉਨ੍ਹਾਂ ਦੇ ਵਧ ਰਹੇ ਸਮਰਥਨ ਤੋਂ ਡਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਹਮਾਇਤ ਨਾਲ ਉਨ੍ਹਾਂ ਦੀ ਜਿੱਤ ਪੱਕੀ ਹੋਏਗੀ.