Home Punjab ਰਾਹੁਲ ਨੇ ਬਰਗਾੜੀ ਰੈਲੀ ‘ਚ ਬੇ-ਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਿਵਾਉਣ...

ਰਾਹੁਲ ਨੇ ਬਰਗਾੜੀ ਰੈਲੀ ‘ਚ ਬੇ-ਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਿਵਾਉਣ ਦੀ ਵਚਨਬੱਧਤਾ ਦੁਹਰਾਈ,

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਵਿੱਚ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਯਾਦਗਾਰ ਉਸਾਰਨ ਦਾ ਐਲਾਨ

39
SHARE

ਫ਼ਰੀਦਕੋਟ (ਬਿਊਰੋ) ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇ-ਅਦਬੀ ਤੇ ਇਸ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਖਿਲਾਫ਼ ਸਖਤ ਕਾਰਵਾਈ ਦਾ ਭਰੋਸਾ ਦਿਵਾਇਆ ਹੈ. ਜਿੱਥੇ ਇਸ ਰੈਲੀ ਵਿੱਚ ਰਾਹੁਲ ਗਾਂਧੀ ਨੇ ਵੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਿਵਾਉਣ ਦੀ ਵਚਨਬੱਧਤਾ ਦੁਹਰਾਈ ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿੱਚ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਯਾਦਗਾਰ ਉਸਾਰਨ ਦਾ ਐਲਾਨ ਵੀ ਕੀਤਾ.
ਕਾਂਗਰਸ ਦੀ ਸਿਖਰਲੀ ਤੇ ਸੂਬਾਈ ਲੀਡਰਸ਼ਿਪ ਨੇ ਇਕੱਠੇ ਫ਼ਰੀਦਕੋਟ ਰੈਲੀ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ. ਰਾਹੁਲ ਦੀ ਬਰਗਾੜੀ ਰੈਲੀ ‘ਚ ਬੇ-ਅਦਬੀਆਂ ਦਾ ਮੁੱਦਾ ਛਾਇਆ ਰਿਹਾ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਵੱਲੋਂ ਬੇ-ਅਦਬੀ ਤੇ ਗੋਲ਼ੀਕਾਂਡ ਖਿਲਾਫ਼ ਉਨ੍ਹਾਂ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ, ਇਹ ਮੇਰਾ ਵਾਅਦਾ ਹੈ. ਰਾਹੁਲ ਗਾਂਧੀ ਤੋਂ ਲੈ ਕੇ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਵੀ ਬੇ-ਅਦਬੀ ਦੇ ਮੁੱਦੇ ਉੱਤੇ ਵਿਰੋਧੀ ਧਿਰ ਉੱਤੇ ਸਖਤ ਨਿਸ਼ਾਨੇ ਲਾਏ.
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਬੇ-ਅਦਬੀਆਂ ਬਾਰੇ ਵਿਵਾਦਤ ਟਿੱਪਣੀ ‘ਤੇ ਖੂਬ ਘੇਰਿਆ. ਕੈਪਟਨ ਨੇ ਕਿਹਾ ਕਿ ਸਿੱਖਾਂ ਨੇ 500 ਸਾਲਾਂ ਦੇ ਇਤਿਹਾਸ ਵਿੱਚ ਹੋਰ ਕਿਸੇ ਵੀ ਕੌਮ ਨਾਲੋਂ ਵੱਧ ਕੁਰਬਾਨੀਆਂ ਕੀਤੀਆਂ ਹਨ ਤੇ ਬਾਦਲ ਦੇ ਅਜਿਹੇ ਬਿਆਨ ਲਈ ਲੋਕ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ. ਕੈਪਟਨ ਨੇ ਕਿਹਾ ਕਿ ਬਾਦਲਾਂ ਦੇ ਰਾਜ ਵਿੱਚ ਇੱਕ ਨਹੀਂ ਦੋ ਨਹੀਂ ਬਲਕਿ 58 ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਭਗਵਦ ਗੀਤਾ, ਬਾਈਬਲ ਤੇ ਕੁਰਾਨ ਸ਼ਰੀਫ ਜਿਹੇ ਪਵਿੱਤਰ ਗ੍ਰੰਥ ਪਾੜੇ ਗਏ ਜਾਂ ਸਾੜੇ ਗਏ.