Home Faridkot ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਨੇ ਸਾਦਿਕ ‘ਚ ਕੀਤੀ...

ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਨੇ ਸਾਦਿਕ ‘ਚ ਕੀਤੀ ਚੋਣ ਮੀਟਿੰਗ,

ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਦਾ ਕੀਤਾ ਦਾਅਵਾ

75
SHARE

ਸਾਦਿਕ (ਜਸਵਿੰਦਰ ਸੰਧੂ) ਅੱਜ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਵਾਸਤੇ ਸੀਨੀਅਰ ਕਾਂਗਰਸੀ ਆਗੂ ਅਤੇ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਸਾਦਿਕ ਵਿੱਚ ਇੱਕ ਮੀਟਿੰਗ ਕੀਤੀ ਗਈ. ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ ਅਤੇ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ.
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸੁਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਵਧੀਆ ਪ੍ਰਸ਼ਾਸ਼ਨ ਦਿੱਤਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਜਿਸ ਕਰਕੇ ਲੋਕ ਖੁਸ਼ ਹਨ ਅਤੇ ਕਾਂਗਰਸ ਨੂੰ ਭਾਰੀ ਬਹੁਮੱਤ ਨਾਲ ਜਿਤਾਉਣਗੇ. ਉਨ੍ਹਾਂ ਮੋਦੀ ਉੱਤੇ ਵਰ੍ਹਦਿਆਂ ਕਿਹਾ ਕਿ ਮੋਦੀ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਿਹੜੇ ਪੂਰੇ ਨਹੀਂ ਕੀਤੇ ਗਏ ਸਗੋਂ ਨੋਟਬੰਦੀ ਅਤੇ ਜੀ.ਐਸ.ਟੀ ਲਗਾ ਕੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਜਿਸ ਕਰਕੇ ਲੋਕ ਅਜਿਹੀ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ. ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਭਾਰੀ ਬਹੁਮੱਤ ਨਾਲ ਕੇਂਦਰ ਵਿੱਚ ਸਰਕਾਰ ਬਣਾਵੇਗੀ.