Home Faridkot ਜਿਲ੍ਹਾ ਮੈਜਿਸਟਰੇਟ ਫਰੀਦਕੋਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ,

ਜਿਲ੍ਹਾ ਮੈਜਿਸਟਰੇਟ ਫਰੀਦਕੋਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ,

ਪਾਬੰਦੀ ਦੇ ਹੁਕਮ 20 ਮਈ ਤੱਕ ਲਾਗੂ ਰਹਿਣਗੇ

29
SHARE

ਫਰੀਦਕੋਟ (ਡਿੰਪੀ ਸੰਧੂ) ਚੋਣਾਂ ਤੋਂ 48 ਘੰਟੇ ਪਹਿਲਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਪਾਬੰਦੀ- ਜਿਲ੍ਹਾ ਮਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐੱਸ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਦੇ ਚੈਪਟਰ 1 ਦੇ ਸੈਕਸ਼ਨ 1.3 ਅਨੁਸਾਰ ਮਤਦਾਨ ਮੁਕੰਮਲ ਹੋਣ ਤੋਂ ਪਹਿਲਾਂ 48 ਘੰਟਿਆਂ ਦੌਰਾਨ ਅਣ-ਅਧਿਕਾਰਤ ਇਕੱਤਰਤਾ ਅਤੇ ਜਨਤਕ ਬੈਠਕਾਂ ਤੇ ਪਾਬੰਦੀ ਲਗਾਈ ਹੈ ,ਜਿਸ ਤਹਿਤ ਕਿਸੇ ਵੀ ਪਬਲਿਕ ਸਥਾਨ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਜਾਂ ਕਿਸੇ ਵੀ ਜਲੂਸ ਕੱਢਣ ਤੇ ਰੋਕ ਲਗਾਈ ਗਈ ਹੈ।
ਜਿਲ੍ਹਾ ਮਜਿਸਟ੍ਰੇਟ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਅਨੁਸਾਰ ਇਹ ਹੁਕਮ ਫਰੀਦਕੋਟ ਦੀ ਹਦੂਦ ਅੰਦਰ ਮਿਤੀ 17 ਮਈ 2019 ਨੂੰ ਸ਼ਾਮ 5 ਵਜੇ ਤੋਂ ਮਿਤੀ 20 ਮਈ ਨੂੰ ਸ਼ਾਮ 6 ਵਜੇ ਤੱਕ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ /ਇਕੱਠੇ ਹੋਣ ਤੇ ਅਤੇ ਚੱਲਣ ਫਿਰਨ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਮਤਦਾਨ ਖਤਮ ਹੋਣ ਤੋਂ ਪਹਿਲਾਂ 48 ਘੰਟਿਆਂ ਦੌਰਾਨ ਡੋਰ ਟੂ ਡੋਰ ਅਤੇ ਹਾਊਸ ਟੂ ਹਾਊਸ ਪ੍ਰਚਾਰ ਕਰਨ ਤੇ ਰੋਕ ਨਹੀਂ ਹੋਵੇਗੀ । ਚੋਣ ਪ੍ਰਚਾਰ ਦੀ ਨਿਰਧਾਰਤ ਸਮਾਂ ਸੀਮਾ ਤੋਂ ਤੁਰੰਤ ਬਾਅਦ ਲੋਕ ਸਭਾ ਹਲਕੇ ਵਿਚ ਰਾਜਨੀਤਿਕ ਪਾਰਟੀਆਂ ਦੇ ਵਰਕਰ ,ਚੋਣ ਪ੍ਰਚਾਰਕ, ਜਲਸਾ ਪ੍ਰਚਾਰਕ ਆਦਿ ਜੋ ਕਿ ਬਾਹਰੋਂ ਆਏ ਹੋਏ ਹਨ ਅਤੇ ਲੋਕ ਸਭਾ ਹਲਕੇ ਦੇ ਵੋਟਰ ਨਹੀਂ ਹਨ ਉਹ ਲੋਕ ਸਭਾ ਹਲਕੇ ਵਿੱਚ ਮੌਜੂਦ ਨਹੀਂ ਰਹਿਣਗੇ। ਮੱਤਦਾਨ ਖਤਮ ਹੋਣ ਤੋਂ 48 ਘੰਟਿਆਂ ਦੌਰਾਨ ਲਾਊਡ ਸਪੀਕਰ ਦੀ ਵਰਤੋਂ ਕਰਨ ਦੀ ਆਗਿਆ ਵੀ ਨਹੀਂ ਹੋਵੇਗੀ।
ਸੈਲੂਲਰ ਫੌਨ, ਮੈਗਾ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ ਤੇ ਵੀ ਪਾਬੰਦੀ ਜਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਸੌਰਭ ਰਾਜ ਆਈ.ਏ.ਐੱਸ ਨੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਲੋਕ ਸਭਾ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ ,ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ ,ਕੋਰਡਲੈਸ ਫੋਨ, ਵਾਇਰਲੈੱਸ ਸੈਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਕਰਨ ਤੋਂ ਇਲਾਵਾ ਬੈਨਰ ਪੋਸਟਰ ਆਦਿ ਨਾਲ ਚੋਣ ਪ੍ਰਚਾਰ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ ।
ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਨਾਲ ਕਾਨੂੰਨ ਦੀ ਪਾਲਣਾ ਕਰਨ ਲਈ ਤੈਨਾਤ ਕੀਤੇ ਸੁਰੱਖਿਆ ਬਲਾਂ ਦੇ ਕੰਮ ਕਾਰ ਵਿੱਚ ਵਿਘਨ ਪੈਂਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਬਣਿਆ ਰਹਿੰਦਾ ਹੈ ।ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ ।ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਘਨ ,ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ। ਜਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਹੋਇਆਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਦੇ ਚੈਪਟਰ 4 ਅਧੀਨ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਜਾਂ ਜਨਤਕ /ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਚੋਣ ਪ੍ਰਚਾਰ ਨਹੀਂ ਕੀਤਾ ਜਾਵੇਗਾ । ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ ,ਕੋਰਡਲੈੱਸ ਫੋਨ ,ਵਾਇਰਲੈਸ ਸੈੱਟ ,ਲਾਊਡ ਸਪੀਕਰ ,ਮੈਗਾਫੋਨ ਆਦਿ ਦੀ ਵਰਤੋਂ ਤੇ ਵੀ ਪਾਬੰਦੀ ਲਗਾਈ ਗਈ ਹੈ ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜ਼ਰਵਰ,ਪ੍ਰਸ਼ਾਸਨਿਕ/ਪੁਲਿਸ ਅਧਿਕਾਰੀਆਂ,ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ,ਪੋਲਿੰਗ,ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ ਬੈਨਰ ਵੀ ਨਹੀਂ ਲਗਾਇਆ ਜਾਵੇਗਾ।
ਪੋਲਿੰਗ ਬੂਥਾਂ ਦੇ ਦੋ ਸੌ ਮੀਟਰ ਦੇ ਘੇਰੇ ਅੰਦਰ ਪੋਲਿੰਗ ਬੂਥ ਲਾਉਣ ਤੇ ਪਾਬੰਦੀ- ਭਾਰਤ ਚੋਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜਿਲ੍ਹਾ ਫ਼ਰੀਦਕੋਟ ਅੰਦਰ ਲੋਕ ਸਭਾ ਚੋਣਾਂ ਲਈ ਮਿਤੀ 19 ਮਈ ਨੂੰ ਵੋਟਾਂ ਪੈਣੀਆਂ ਹਨ। ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ ਨੇੜੇ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਜਾਂ ਹੋਰ ਸ਼ਰਾਰਤੀ ਅਨਸਰ ਕਾਫੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਬਣਿਆ ਰਹਿੰਦਾ ਹੈ ।
ਉਪਰੋਕਤ ਸਥਿਤੀ ਨਾਲ ਨਿਪਟਣ ਲਈ ਜਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ ਆਈ ਏ ਐੱਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆ ਭਾਰਤ ਚੋਣ ਕਮਿਸ਼ਨ ਵੱਲੋਂ ਸਟੈਂਡਰਡ ਓਪਰੇਟਿੰਗ ਪਰੋਸੀਜਰ ਦੇ ਚੈਪਟਰ 4 ਦੇ ਸੈਕਸ਼ਨ 1.9 ਜਾਰੀ ਅਨੁਸਾਰ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਵਿਘਨ ਕਰਾਉਣ ਲਈ ਚੋਣਾਂ ਵਾਲੇ ਦਿਨ ਮਿਤੀ 19 ਮਈ ਨੂੰ ਪੋਲਿੰਗ ਬੂਥਾਂ ਦੇ ਦੋ ਸੌ ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਦੀ ਚੋਣ ਬੂਥ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ । ਇਹ ਬੂਥ ਪੋਲਿੰਗ ਲੋਕੇਸ਼ਨ ਤੋਂ ਦੋ ਸੌ ਮੀਟਰ ਦੀ ਦੂਰੀ ਤੇ ਕੇਵਲ ਇੱਕ ਮੇਜ਼ ਦੋ ਕੁਰਸੀਆਂ ( ਬਿਨਾਂ ਸ਼ਮਿਆਨਾ ਟੈਂਟ ) ਹੀ ਲਗਾਈਆਂ ਜਾਣਗੀਆਂ ਅਤੇ ਇਸ ਤੇ ਲਗਾਇਆ ਜਾਣ ਵਾਲਾ ਫਲੈਕਸ ਬੈਨਰ ਦਾ ਸਾਈਜ਼ 3 x 1.5 ਫੁੱਟ ਤੋਂ ਵੱਧ ਨਹੀਂ ਹੋਵੇਗਾ।