Home Punjab ਪੰਜਾਬ ਸਰਕਾਰ ਵੱਲੋਂ ਖੁੱਲ੍ਹੇ ਬੋਰਵੈੱਲ ਦੇ ਮਾਲਕਾਂ ਖਿਲਾਫ ਕਾਰਵਾਈ ਦਾ ਐਲਾਨ,

ਪੰਜਾਬ ਸਰਕਾਰ ਵੱਲੋਂ ਖੁੱਲ੍ਹੇ ਬੋਰਵੈੱਲ ਦੇ ਮਾਲਕਾਂ ਖਿਲਾਫ ਕਾਰਵਾਈ ਦਾ ਐਲਾਨ,

ਖੁੱਲ੍ਹੇ ਬੋਰਵੈੱਲ ਦੀ ਜਾਣਕਾਰੀ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਨਕਦ ਇਨਾਮ

90
SHARE

ਚੰਡੀਗੜ੍ਹ (ਬਿਊਰੋ) ਬੀਤੇ ਦਿਨੀਂ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਵਾਪਰੀ ਘਟਨਾ ਤੋਂ ਬਾਅਦ ਕੈਪਟਨ ਸਰਕਾਰ ਵੱਲੋਂ ਖੁੱਲ੍ਹੇ ਬੋਰਵੈੱਲ ਦੇ ਮਾਲਕਾਂ ਖਿਲਾਫ ਕਾਰਵਾਈ ਦਾ ਐਲਾਨ ਕੀਤਾ ਹੈ. ਜਿਕਰਯੋਗ ਹੈ ਕਿ ਪਿਛਲੇ ਦਿਨੀਂ ਦੋ ਸਾਲ ਦੇ ਫ਼ਤਹਿਵੀਰ ਦੀ ਬੋਰਵੈੱਲ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਹਰਕਤ ਵਿੱਚ ਆਈ ਹੈ. ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁੱਲ੍ਹੇ ਬੋਰਵੈੱਲ ਦੀ ਜਾਣਕਾਰੀ ਦੇਣ ਵਾਲੇ ਨੂੰ ਨਕਦ ਇਨਾਮ ਦੇਣ ਦਾ ਐਲਾਣ ਵੀ ਕੀਤਾ ਗਿਆ ਹੈ.
ਕੈਪਟਨ ਵੱਲੋਂ ਇਹ ਐਲਾਨ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤਾ ਹੈ ਜਿਸ ਦੇ ਨਿਰਦੇਸ਼ਕ ਕੇਐਸ ਪੰਨੂ ਨੇ ਦੱਸਿਆ ਕਿ ਇਹ ਐਲਾਣ ਇੱਕ ਮਹੀਨੇ ਮਗਰੋਂ ਲਾਗੂ ਹੋਵੇਗਾ. ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡੀਸੀ ਅਜਿਹੇ ਖੁੱਲ੍ਹੇ ਬੋਰਵੈੱਲ ਨੂੰ ਬੰਦ ਕਰਵਾਉਣ ਵਿੱਚ ਜੁਟੇ ਹੋਏ ਹਨ ਪਰ ਇਸ ਤੋਂ ਬਾਅਦ ਖੁੱਲ੍ਹੇ ਬੋਰਵੈੱਲ ਦੀ ਸੂਚਨਾ ਦੇਣ ਵਾਲੇ ਨੂੰ 5,000 ਰੁਪਏ ਦੀ ਇਨਾਮੀ ਰਾਸ਼ੀ ਸੂਚਨਾ ਦੇ ਸਹੀ ਹੋਣ ਦੀ ਪੁਸ਼ਟੀ ਹੋਣ ਮਗਰੋਂ ਜਾਰੀ ਕੀਤੀ ਜਾਵੇਗੀ. ਉਨ੍ਹਾਂ ਦੱਸਿਆ ਕਿ ਇਸ ਇੱਕ ਮਹੀਨੇ ਦੌਰਾਨ ਜੇਕਰ ਕਿਸੇ ਨੇ ਅਜਿਹਾ ਖੁੱਲ੍ਹਾ ਬੋਰ ਬੰਦ ਨਹੀਂ ਕੀਤਾ ਤਾਂ ਉਸ ਵਿਅਕਤੀ ਖ਼ਿਲਾਫ਼ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਇਸ ਤੋਂ ਇਲਾਵਾ ਅਗਰ ਕਿਸੇ ਅਜਿਹੇ ਖੁੱਲ੍ਹੇ ਬੋਰਵੈੱਲ ਦੇ ਕਰਕੇ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਦੇ ਮਾਲਕ ਉੱਤੇ ਜ਼ੁਰਮਾਨੇ ਦੇ ਨਾਲ ਨਾਲ ਅਪਰਾਧਿਕ ਕੇਸ ਵੀ ਦਰਜ ਕੀਤਾ ਜਾਵੇਗਾ.