Home Punjab ਕੋਟਕਪੂਰਾ ਗੋਲ਼ੀਕਾਂਡ ! ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ,

ਕੋਟਕਪੂਰਾ ਗੋਲ਼ੀਕਾਂਡ ! ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ,

85
SHARE

ਫ਼ਰੀਦਕੋਟ (ਬਿਊਰੋ) ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਊਂ ਜ਼ਮਾਨਤ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ. ਜਿਕਰਯੋਗ ਹੈ ਕਿ ਉਕਤ ਡੀਐਸਪੀ ਸਿੱਧੂ ‘ਤੇ ਗੋਲੀਕਾਂਡ ਵਿੱਚ ਜਖ਼ਮੀ ਹੋਏ ਅਜੀਤ ਸਿੰਘ ਦੀ ਕੁੱਟਮਾਰ ਕਰਨ ਅਤੇ ਸਬੂਤ ਨਸ਼ਟ ਕਰਨ ਦੇ ਇਲਜ਼ਾਮ ਹਨ. ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਜਿਸ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤੋਂ ਇਲਾਵਾ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ ਹੈ. ਜਿਨ੍ਹਾਂ ਚੋਂ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਅਤੇ ਦੋਵਾਂ ਨੂੰ ਇਸ ਕੇਸ ਵਿੱਚ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ ਹੋਈ ਹੈ.
ਅਦਾਲਤ ਵਿੱਚ ਦਾਖਲ ਚਾਰਜਸ਼ੀਟ ਵਿੱਚ ਐੱਸਆਈਟੀ ਨੇ ਇਨ੍ਹਾਂ ਤਿੰਨਾਂ ਤੋਂ ਇਲਾਵਾ ਤਤਕਾਲੀਨ ਏ.ਡੀ.ਸੀ.ਪੀ ਲੁਧਿਆਣਾ ਪਰਮਜੀਤ ਸਿੰਘ, ਤਤਕਾਲੀਨ ਡੀਐੱਸਪੀ ਕੋਟਕਪੂਰਾ ਬਲਜੀਤ ਸਿੰਘ ਅਤੇ ਥਾਣਾ ਸਿਟੀ ਮੁਖੀ ਗੁਰਦੀਪ ਸਿੰਘ ਪੰਧੇਰ ਨੂੰ ਵੀ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਕਤ ਤਿੰਨੇ ਅਧਿਕਾਰੀ ਗ੍ਰਿਫ਼ਤਾਰੀ ਤੋਂ ਬਚਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਆਸ ਵਿੱਚ ਸਨ. ਐਸਆਈਟੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਡੀਐੱਸਪੀ ਬਲਜੀਤ ਸਿੰਘ ਸਿੱਧੂ ਨੇ ਘਟਨਾ ਵਾਲੇ ਦਿਨ ਸੀਸੀਟੀਵੀ ਫੁਟੇਜ, ਵੀਡੀਓਗ੍ਰਾਫੀ ਸਮੇਤ ਹੋਰ ਅਹਿਮ ਸਬੂਤ ਨਸ਼ਟ ਕਰਨ ਦੇ ਨਾਲ-ਨਾਲ ਘਟਨਾ ਵਿੱਚ ਜਖ਼ਮੀ ਆਦਮੀਆਂ ਦੀ ਸ਼ਿਕਾਇਤ ‘ਤੇ ਕਾਰਵਾਈ ਨਹੀਂ ਸੀ ਕੀਤੀ.