Home Punjab ਮੁਕਤਸਰ ‘ਚ ਮਹਿਲਾ ਨਾਲ ਕੁੱਟਮਾਰ ਮਾਮਲਾ ! ਕਾਂਗਰਸੀ ਕੌਂਸਲਰ ਦਾ ਭਰਾ ਤੇ...

ਮੁਕਤਸਰ ‘ਚ ਮਹਿਲਾ ਨਾਲ ਕੁੱਟਮਾਰ ਮਾਮਲਾ ! ਕਾਂਗਰਸੀ ਕੌਂਸਲਰ ਦਾ ਭਰਾ ਤੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ਤੇ,

59
SHARE

ਸ੍ਰੀ ਮੁਕਤਸਰ ਸਾਹਿਬ (ਬਿਊਰੋ) ਬੀਤੇ ਦਿਨ ਬੂੜਾ ਗੁੱਜਰਾਂ ਰੋਡ ‘ਤੇ ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ, ਜਿਸ ਵਿੱਚ ਇੱਕ ਔਰਤ ਨਾਲ ਹਾਕਮ ਜਮਾਤ ਦੇ ਸਿਆਸੀ ਤਾਕਤ ਦੇ ਨਸ਼ੇ ‘ਚ ਚੂਰ-ਚੂਰ ਹੋਏ ਵਹਿਸ਼ੀ ਦਰਿੰਦਿਆਂ ਵੱਲੋਂ ਬੇ-ਤਹਾਸ਼ਾ ਕੁੱਟਮਾਰ ਕਰਨ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਨੂੰ ਅਦਾਲਤ ਨੇ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ. ਇਨ੍ਹਾਂ ਵਿੱਚ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਵੀ ਸ਼ਾਮਲ ਹੈ.
ਪੁਲਿਸ ਵੱਲੋਂ ਅੱਜ ਸਵੇਰੇ ਮੁਲਜ਼ਮਾਂ ਨੂੰ ਕੋਰਟ ‘ਚ ਪੇਸ਼ ਕਰਕੇ ਰਿਮਾਂਡ ਲੈ ਲਿਆ ਗਿਆ ਹੈ ਤੇ ਹੁਣ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਦਿਨ ਪੁੱਛਗਿੱਛ ਕੀਤੀ ਜਾਵੇਗੀ. ਪੁਲਿਸ ਵੱਲੋਂ ਇਸ ਕੇਸ ਵਿੱਚ ਕੁੱਲ 10 ਜਣੇ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ‘ਚੋਂ ਚਾਰ ਵਿਅਕਤੀ ਅਜੇ ਤੱਕ ਫਰਾਰ ਹਨ. ਕੈਪਟਨ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਤੇ ਅਜਿਹੀਆਂ ਹਿੰਸਕ ਘਟਨਾਵਾਂ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ.

ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਣ ਕਰਕੇ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੌਂਸਲਰ ਰਾਕੇਸ਼ ਚੌਧਰੀ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਤੇ ਕਤਲ ਦੀ ਕੋਸ਼ਿਸ਼ ਤੇ ਹੋਰ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ.
ਇਸ ਤੋਂ ਇਲਾਵਾ ਇਸ ਮਾਮਲੇ ਦਾ ਨੋਟਿਸ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਲੈ ਲਿਆ ਹੈ। ਮਹਿਲਾ ਕਮਿਸ਼ਨ ਨੇ 20 ਜੂਨ ਨੂੰ ਸਬੰਧਤ ਪੁਲਿਸ ਅਧਿਕਾਰੀਆਂ ਤੋਂ ਰਿਪੋਰਟ ਤਲਬ ਕੀਤੀ ਹੈ.

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬੂੜਾ ਗੁੱਜਰ ਰੋਡ ‘ਤੇ ਕੁਝ ਨੌਜਵਾਨਾਂ ਵੱਲੋਂ ਇੱਕ ਘਰ ‘ਚ ਦਾਖਿਲ ਹੋਕੇ ਔਰਤਾ ਨੂੰ ਬਾਹਰ ਘੜੀਸ ਕੇ ਲਿਆਂਦਾ ਗਿਆ ਅਤੇ ਬੁਰੀ ਤਰ੍ਹਾ ਕੁੱਟਮਾਰ ਕੀਤੀ ਗਈ ਸੀ ਜਿਨ੍ਹਾਂ ‘ਚ ਮੁਕਤਸਰ ਦੇ ਵਾਰਡ ਨੰਬਰ 29 ਦੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦਾ ਭਰਾ ਸੰਨੀ ਚੌਧਰੀ ਵੀ ਸ਼ਾਮਲ ਹੈ.