Home Punjab ਡੇਰਾ ਸਿਰਸਾ ਪੈਰੋਕਾਰਾਂ ਦੀ ਵੱਡੀ ਮੰਗ ਕਰਕੇ ਸਿੱਖ ਸੰਗਠਨਾਂ ਨਾਲ ਵਧ ਸਕਦੈ...

ਡੇਰਾ ਸਿਰਸਾ ਪੈਰੋਕਾਰਾਂ ਦੀ ਵੱਡੀ ਮੰਗ ਕਰਕੇ ਸਿੱਖ ਸੰਗਠਨਾਂ ਨਾਲ ਵਧ ਸਕਦੈ ਟਕਰਾਅ,

ਮੁਸ਼ਕਲ 'ਚ ਪਈ ਕੈਪਟਨ ਸਰਕਾਰ

80
SHARE

ਫ਼ਰੀਦਕੋਟ (ਬਿਊਰੋ) ਡੇਰਾ ਸਿਰਸਾ ਪ੍ਰੇਮੀਆਂ ਨੇ ਕੋਟਕਪੂਰਾ ਦੇ ਨਾਮ ਚਰਚਾ ਘਰ ਦੇ ਮੰਚ ਤੋਂ ਕੈਪਟਨ ਸਰਕਾਰ ਸਾਹਮਣੇ ਬੇਹੱਦ ਵੱਡੀ ਮੰਗ ਰੱਖ ਦਿੱਤੀ ਹੈ. ਡੇਰਾ ਸਿਰਸਾ ਦੇ ਬੁਲਾਰੇ ਤੇ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਕਿਹਾ ਕਿ ਬਿੱਟੂ ਜਿਨ੍ਹਾਂ ਮਾਮਲਿਆਂ ਕਰਕੇ ਉਸ ਜੇਲ੍ਹ ਵਿੱਚ ਪਹੁੰਚੇ ਉਨ੍ਹਾਂ ਨੂੰ ਖਾਰਜ ਕੀਤਾ ਜਾਵੇ ਅਤੇ ਦੋ ਮੁਲਜ਼ਮਾਂ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਕੰਮ ਕਰਦੀ ਸੋਚ ਨੂੰ ਵੀ ਸਾਹਮਣੇ ਲਿਆਂਦਾ ਜਾਵੇ ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਵਿੱਚ ਡੇਰਾ ਸਿਰਸਾ ਦੇ ਪੈਰੋਕਾਰਾਂ ਖ਼ਿਲਾਫ਼ ਦਰਜ ਹੋਏ ਕੇਸ ਵਾਪਸ ਲਏ ਜਾਣ. ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਚਿਰ ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨਦੀ, ਓਨਾ ਚਿਰ ਮਹਿੰਦਰਪਾਲ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਮਹਿੰਦਰਪਾਲ ਦੀ ਲਾਸ਼ ਚਾਰ-ਪੰਜ ਦਿਨ ਵੀ ਰੱਖਣੀ ਪਈ ਤਾਂ ਉਹ ਰੱਖਣਗੇ, ਪਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾ ਕੇ ਰਹਿਣਗੇ.
ਜ਼ਿਕਰਯੋਗ ਹੈ ਕਿ ਬੀਤੇ ਦਿਨ ਬੇਅਦਬੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਨਾਭਾ ਜੇਲ੍ਹ ਵਿੱਚ ਸਾਥੀ ਕੈਦੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਕੈਪਟਨ ਸਰਕਾਰ ਨੇ ਦੋ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ ਅਤੇ ਮੁਲਜ਼ਮ ਮਨਿੰਦਰ ਸਿੰਘ ਤੇ ਗੁਰਸੇਵਕ ਸਿੰਘ ‘ਤੇ ਕੇਸ ਵੀ ਦਰਜ ਕਰ ਲਿਆ ਗਿਆ ਹੈ. ਡੇਰਾ ਸਿਰਸਾ ਦੇ ਪੈਰੋਕਾਰ ਆਪਣੇ ਲੀਡਰ ਦੇ ਇਸ ਹਸ਼ਰ ਤੋਂ ਖ਼ਫ਼ਾ ਹੋਏ ਕੈਪਟਨ ਸਰਕਾਰ ਤੋਂ ਬਿੱਟੂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਸਿੱਖ ਜਥੇਬੰਦੀਆਂ ਨਾਲ ਟਕਰਾਅ ਵੱਧ ਸਕਦਾ ਹੈ.