Home Punjab ਦੋ ਦਿਨ ਬਾਅਦ ਬਟਾਲਾ ਧਮਾਕੇ ਦੇ ਪੀੜਤਾਂ ਦੀ ਸਾਰ ਲੈਣ ਪੁੱਜੇ ਕੈਪਟਨ

ਦੋ ਦਿਨ ਬਾਅਦ ਬਟਾਲਾ ਧਮਾਕੇ ਦੇ ਪੀੜਤਾਂ ਦੀ ਸਾਰ ਲੈਣ ਪੁੱਜੇ ਕੈਪਟਨ

89
SHARE

ਬਟਾਲਾ/ਗੁਰਦਾਸਪੁਰ (ਬਿਊਰੋ) ਦੋ ਦਿਨ ਪਹਿਲਾਂ ਬਟਾਲਾ ਵਿੱਚ ਹੋਏ ਧਮਾਕੇ ਦਾ ਜਾਇਜਾ ਲੈਣ ਲਈ ਅੱਜ ਬਟਾਲਾ ਪੁੱਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਨੇ ਇਸ ਹਾਦਸੇ ਲਈ ਪਿਛਲੀ ਅਕਾਲੀ ਸਰਕਾਰ ਨੂੰ ਜਿੰਮੇਵਾਰ ਠਹਿਰਾ ਦਿੱਤਾ। ਉਨ੍ਹਾਂ ਕਿਹਾ ਕਿ ਫੈਕਟਰੀ ਲੰਬੇ ਸਮੇਂ ਤੋਂ ਚੱਲ ਰਹੀ ਸੀ ਅਤੇ ਦੋ ਸਾਲ ਪਹਿਲਾਂ ਵੀ ਇਥੇ ਹਾਦਸਾ ਵਾਪਰਿਆ ਸੀ ਉਸ ਵੇਲੇ ਉਨ੍ਹਾਂ ਦੀ ਸਰਕਾਰ ਨਹੀਂ ਸੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੇ ਬਟਾਲਾ ਦੇ ਡੀਸੀ ਤੇ ਹੋਰ ਅਧਿਕਾਰੀਆਂ ਦਾ ਬਚਾਅ ਕਰਦਿਆਂ ਕਿਹਾ ਕਿ ਉਸ ਵੇਲੇ ਵੀ ਜਾਂਚ ਕਮਿਸ਼ਨ ਬਿਠਾਇਆ ਗਿਆ ਸੀ ਪਰ ਉਸ ਦੀ ਰਿਪੋਰਟ ਨਹੀਂ ਆਈ ਜਿਸ ਦੀ ਜਾਂਚ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਬਟਾਲਾ ਵਿੱਚ ਆਪਣੀਆਂ ਪੁਰਾਣੀਆਂ ਗੱਲਾਂ ਹੀ ਦੁਹਰਾਈਆਂ ਤੇ ਕਿਹਾ ਕਿ ਮੈਜਿਸਟਰੇਟ ਦੀ ਜਾਂਚ ਚੱਲ ਰਹੀ ਹੈ ਤੇ ਉਸ ਵਿੱਚ ਜੋ-ਜੋ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2017 ਵਿੱਚ ਇਸੇ ਫੈਕਟਰੀ ਜੋ ਬਲਾਸਟ ਵਿੱਚ ਹੋਇਆ ਸੀ ਉਸਦੀ ਵੀ ਜਾਂਚ ਕਰਵਾਉਣਗੇ ਕਿ ਉਸ ਵੇਲੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਸ ਗੱਲ ਨੂੰ ਸਵੀਕਾਰ ਕਰਦਿਆਂ ਮੰਨਿਆ ਕਿ ਰਿਹਾਇਸ਼ੀ ਇਲਾਕੇ ਵਿੱਚ ਅਜਿਹੀਆਂ ਫੈਕਟਰੀਆਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਇੱਥੇ ਕਿਉਂ ਚੱਲ ਰਹੀਆਂ ਹਨ ਇਸ ਦੀ ਵੀ ਜਾਂਚ ਹੋਵੇਗੀ ਇਸ ਕੰਮ ਦੇ ਲਈ ਉਨ੍ਹਾਂ ਪੰਜਾਬ ਪੱਧਰ ’ਤੇ ਚੀਫ ਸਕੱਤਰ ਤੇ ਡੀਜੀਪੀ ਪੰਜਾਬ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਪੂਰੇ ਪੰਜਾਬ ਦਾ ਦੌਰਾ ਕਰਕੇ ਇਹ ਕਮੇਟੀ ਅਜਿਹੀਆਂ ਨਾਜਾਇਜ਼ ਫੈਕਟਰੀਆਂ ਦੀ ਰਿਪੋਰਟ ਦੇਵੇਗੀ ਤੇ ਫਿਰ ਇਨ੍ਹਾਂ ਦੇ ਉੱਪਰ ਸਖਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਲਾਸ਼ ਦੀ ਸ਼ਨਾਖਤ ਹਾਲੇ ਤੱਕ ਨਹੀਂ ਹੋਈ।