Home Punjab ਸੈਂਟਰਲ ਐਡਮਿਨਿਸਟਰੇਟਿਵ ਟ੍ਰਿਬਿਊਨਲ (CAT) ਵੱਲੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ...

ਸੈਂਟਰਲ ਐਡਮਿਨਿਸਟਰੇਟਿਵ ਟ੍ਰਿਬਿਊਨਲ (CAT) ਵੱਲੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਿਜ

10
SHARE

ਚੰਡੀਗੜ੍ਹ (ਬਿਊਰੋ) ਸੈਂਟਰਲ ਐਡਮਿਨਿਸਟਰੇਟਿਵ ਟ੍ਰਿਬਿਊਨਲ (CAT) ਵੱਲੋਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਿਜ ਕਰਨ ਨਾਲ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਵੱਡਾ ਝਟਕਾ ਲੱਗਿਆ ਹੈ। ਕੈਟ ਨੇ ਡੀਜੀਪੀ ਦੀ ਨਿਯੁਕਤੀ ਲਈ ਚਾਰ ਹਫਤਿਆਂ ਦੇ ਅੰਦਰ ਦੁਬਾਰਾ ਪੈਨਲ ਬਣਾ ਕੇ ਭੇਜਣ ਲਈ ਕਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਇਜ਼ਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਦਿੱਤੀ ਹੈ। ਉਨ੍ਹਾਂ ਕੈਟ ਦੇ ਫੈਸਲੇ ਬਾਰੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਮਸਲਾ CAT, UPSC ਅਤੇ ਉਸ ਅਫਸਰ ਵਿਚਾਲੇ ਸੁਲਝਾਇਆ ਜਾਣਾ ਹੈ ਤਦ ਤੱਕ ਦਿਨਕਰ ਗੁਪਤਾ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ। ਡੀਜੀਪੀ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਖਿਲਾਫ਼ ਇਹ ਕਹਿ ਕੇ ਅਪੀਲ ਕੀਤੀ ਸੀ ਕਿ ਸਾਡੇ ਸੀਨੀਅਰ ਹੋਣ ਦੇ ਬਾਵਜੂਦ ਗੁਪਤਾ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ।
ਕੈਟ ਨੇ ਕਿਹਾ ਹੈ ਕਿ ਗੁਪਤਾ ਦੀ ਨਿਯੁਕਤੀ ਤੋਂ ਪਹਿਲਾਂ ਬਣਾਏ ਗਏ ਤਿੰਨ ਅਧਿਕਾਰੀਆਂ ਦੇ ਪੈਨਲ ਵਿੱਚ ਖਾਮੀਆਂ ਸਨ ਅਤੇ ਇਸ ਪੈਨਲ ਦਾ ਗਠਨ ਸੁਪਰੀਮ ਕੋਰਟ ਵੱਲੋਂ ਪ੍ਰਕਾਸ਼ ਸਿੰਘ ਮਾਮਲੇ ਵਿੱਚ ਦਿੱਤੇ ਗਏ ਨਿਰਦੇਸ਼ਾਂ ਦੇ ਵਿਰੁੱਧ ਸੀ। ਕੈਟ ਨੇ ਆਪਣੇ ਹੁਕਮ ਵਿੱਚ ਡੀਜੀਪੀ ਦੀ ਨਿਯੁਕਤੀ ਲਈ ਗਠਿਤ ਕੀਤੀ ਜਾਣ ਵਾਲੀ ਕਮੇਟੀ ਅਤੇ ਯੂਪੀਐੱਸਸੀ ਨੂੰ ਹੁਕਮ ਦਿੱਤਾ ਹੈ ਕਿ ਚਾਰ ਹਫਤਿਆਂ ਦੇ ਅੰਦਰ ਦੁਬਾਰਾ ਤਿੰਨ ਸੀਨੀਅਰ ਅਫਸਰਾਂ ਦਾ ਪੈਨਲ ਬਣਾ ਕੇ ਇਸ ਅਹੁਦੇ ‘ਤੇ ਨਿਯੁਕਤੀ ਕਰਨ ਲਈ ਭੇਜਿਆ ਜਾਵੇ।